ਅੰਮ੍ਰਿਤਸਰ, 5 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਭਾਸ਼ਾ
ਵਿਭਾਗ ਪੰਜਾਬ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰ ਦੇ ਪੰਜਾਬੀ ਅਤੇ ਹਿੰਦੀ ਕਵਿਤਾ ਗਾਇਨ ਅਤੇ ਲੇਖ ਲਿਖਣ ਮੁਕਾਬਲਿਆਂ ’ਚ ਸਰਟੀਫਿਕੇਟ ਅਤੇ ਨਕਦ ਰਾਸ਼ੀ ਇਨਾਮ ਵਜੋਂ ਪ੍ਰਾਪਤ ਕੀਤੀ ਹੈ।
ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਜਾਣਕਾਰੀ ਦੱਸਿਆ ਕਿ ਵਿਦਿਆਰਥੀ ਲਾਲਪ੍ਰੀਤ ਸਿੰਘ, ਸੁਰਪ੍ਰੀਤ ਅਤੇ ਗਗਨਦੀਪ ਸਿੰਘ ਨੇ ਕਵਿਤਾ ਗਾਇਨ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਕੇ 750 ਰੁਪਏ ਪ੍ਰਤੀ ਵਿਦਿਆਰਥੀ ਇਨਾਮ ਲੈ ਕੇ ਪ੍ਰਾਪਤ ਕੀਤੇ ਹਨ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜੇਤੂ ਬੱਚਿਆਂ ਅਤੇ ਸਕੂਲ ਸਟਾਫ਼ ਨੂੰ ਮੁਬਾਰਕਬਾਦ ਦਿੱਤੀ।
ਡਾ. ਗੋਗੋਆਣੀ ਨੇ ਇਨ੍ਹਾਂ ਬਚਿਆਂ ਨੂੰ ਮੁਕਾਬਲੇ ਲਈ ਤਿਆਰ ਕਰਨ ਵਾਲੇ ਅਧਿਆਪਕ ਮਰਕਸ ਪਾਲ ਗੁਮਟਾਲਾ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media