ਅੰਮ੍ਰਿਤਸਰ, 5 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ
ਨਿਰਦੇਸ਼ਾਂ ’ਤੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵਲੋਂ 3 ਫਰਵਰੀ ਤੱਕ ਕਿਸਾਨ ਸਿਖਲਾਈ ਕੇਂਦਰ ਵਿਖੇ ਲਗਾਇਆ ਗਿਆ।
ਲਾਭਪਾਤਰੀ ਕਿਸਾਨਾਂ ਨੂੰ ਸਰਟੀਫ਼ਿਕੇਟ ਤਕਸੀਮ ਕਰਨ ਸਮੇਂ ਪ੍ਰਿੰ: ਡਾ. ਮਹਿਲ ਸਿੰਘ ਨੇ ਦੱਸਿਆ ਕਿ ਕੋਰਸ ਦੌਰਾਨ ਭਾਟੀਆ ਵਲੋਂ ਸ਼ਹਿਦ ਦੀਆਂ ਮੱਖੀਆਂ ਦੇ ਜੀਵਨ ਚੱਕਰ, ਸ਼ਹਿਦ ਬਣਾਉਣ ਦੀ ਪ੍ਰਕਿਰਿਆ ਅਤੇ ਸ਼ਹਿਦ ਕੱਢਣ ਦੇ ਤਰੀਕੇ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਸਾਨਾਂ ਨੂੰ ਸਵੈ ਸੇਵਾ ਸਮੂਹ ਬਣਾ ਕੇ ਇਸ ਧੰਦੇ ਨੂੰ ਅਨਪਾਉਣ ਲਈ ਪ੍ਰੇਰਿਤ ਕੀਤਾ।ਖੇਤੀਬਾੜੀ ਵਿਕਾਸ ਅਫ਼ਸਰ ਮਾਰਕੀਟਿੰਗ ਸ੍ਰੀਮਤੀ ਸ਼ਿਵਾਨੀ ਪਲਿਆਲ ਅਤੇ ਸ੍ਰੀਮਤੀ ਰੀਨੂੰ ਵਿਰਦੀ ਨੇ ਸ਼ਹਿਦ ਦੀ ਮਹੱਤਤਾ ਅਤੇ ਮੰਡੀਕਰਨ ਸਬੰਧੀ ਜਾਣੂ ਕਰਵਾਇਆ। ਜਦਕਿ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਆਏ ਡਾ. ਆਸਥਾ ਅਤੇ ਡਾ. ਗੁਰਮੀਤ ਸਿੰਘ ਨੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ।ਇਸ ਕੋਰਸ ਦੌਰਾਨ ਬਾਗਬਾਨੀ ਵਿਭਾਗ ਵਲੋਂ ਡਿਪਟੀ ਡਾਇਰੈਕਟਰ ਡਾ. ਤਜਿੰਦਰ ਸਿੰਘ ਵਲੋਂ ਮਹਿਕਮੇ ਦੀ ਸਕੀਮਾਂ ਅਤੇ ਬਕਸਿਆਂ ’ਤੇ ਮਿਲਣ ਵਾਲੀ ਸਬਸਿਡੀ ਬਾਰੇ ਦੱਸਿਆ।ਡਾ. ਮਹਿਲ ਸਿੰਘ ਨੇ ਟ੍ਰੇਨਿੰਗ ਦੀ ਸਮਾਪਤੀ ’ਤੇ ਲਾਭਪਾਤਰੀ ਕਿਸਾਨਾਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ।ਜੋਤੀ, ਬਲਦੇਵ ਪ੍ਰਕਾਸ਼ ਅਤੇ ਮਨਿੰਦਰਪਾਲ ਸਿੰਘ ਦਾ ਭਰਪੂਰ ਸਹਿਯੋਗ ਰਿਹਾ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media