Wednesday, August 26, 2026

ਹਲਕਾ ਦੱਖਣੀ ਤੋਂ ਆਪ ਉਮੀਦਵਾਰ ਨਿੱਜ਼ਰ ਦਾ ਪੀ.ਏ ਸੰਦੀਪ ਸਿੰਘ ਕਾਂਗਰਸ ‘ਚ ਸ਼ਾਮਲ

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਆਪ ਉਮੀਦਵਾਰ ਇੰਦਰਬੀਰ ਸਿੰਘ ਨਿੱਜ਼ਰ ਦੇ ਨਿੱਜੀ ਸਹਾਇਕ ਸੰਦੀਪ ਸਿੰਘ ਸੈਂਡੀ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਿਆ। ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਮੌਜ਼ੂਦਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਉਹਨਾਂ ਦੀ ਕਾਂਗਰਸ ਵਿੱਚ ਸ਼ਮੂਲੀਅਤ ਕਰਵਾਈ।ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਲੋਕ ਭਲਾਈ ਸਕੀਮਾਂ ਲਾਗੂ ਕਰਨ ਅਤੇ ਲੋਕਾਂ ਦੇ ਕਰੋੜਾਂ ਰੁਪਿਆਂ ਦੇ ਬਕਾਇਆ ਬਿਜ਼ਲੀ ਬਿੱਲ ਮੁਆਫ ਕਰਨ ਤੋਂ ਲੋਕ ਖੁੱਸ਼ ਹਨ।ਇਸ ਮੌਕੇ ਵੱਡੀ ਗਿਣਤੀ ‘ਚ ਕਾਂਗਰਸੀ ਆਗੁ, ਵਰਕਰ ਅਤੇ ਹਲਕਾ ਵਾਸੀ ਮੌਜ਼ੂਦ ਸਨ।ਕਾਂਗਰਸ ਵਿੱਚ ਆਏ ਨਿੱਜੀ ਸਹਾਇਕ ਸੰਦੀਪ ਸਿੰਘ ਸੈਂਡੀ ਨੇ ਕਿਹਾ ਕਿ ਉਹ ਬੁਲਾਰੀਆ ਨੂੰ ਜਿਤਾੳੇਣ ਲਈ ਦਿਨ ਰਾਤ ਇੱਕ ਕਰ ਦੇਣਗੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …