ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਪਲੇਅਬੈਕ ਸਿੰਗਰ ਅਤੇ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦਾ ਅੱਜ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ
ਗਿਆ।ਉਨਾਂ ਨੇ ਬਰੀਚ ਕੈਂਡੀ ਹਸਪਤਾਲ ਮੁੰਬਈ ‘ਚ ਅੱਜ ਆਖਰੀ ਸਾਹ ਲਿਆ।ਉਨਾਂ ਨੂੰ 8 ਜਨਵਰੀ 2022 ਨੂੰ ਕੋਵਿਡ-19 ਟੈਸਟ ਪਾਜ਼ਟਿਵ ਆਉਣ ‘ਤੇ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।ਲਤਾ ਮੰਗੇਸ਼ਕਰ ਦੇ ਚਲਾਣੇ ਨਾਲ ਬਾਲੀਵੁੱਡ ਸਮੇਤ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ।ਭਾਰਤ ਸਰਕਾਰ ਵਲੋਂ ਦੇਸ਼ ਵਿੱਚ ਦੋ ਦਿਨਾ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।ਸੋਗ ਵਜੋਂ ਪੂਰੇ ਦੇਸ਼ ਵਿੱਚ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ।ਇਸੇ ਦੌਰਾਨ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਹੀਆ ਨਾਇਡੂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕੇਂਦਰੀ ਮੰਤਰੀਆਂ ਅਤੇ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਲਤਾ ਮੰਗੇਸ਼ਕਰ ਦੇ ਚਲਾਣੇ `ਤੇ ਦੁੱਖ ਦਾ ਇਜ਼ਹਾਰ ਕੀਤਾ ਹੈ।ਲਤਾ ਮੰਗੇਸ਼ਕਰ ਦਾ ਜਨਮ 28 ਸਤੰਬਰ 1929 ਨੂੰ ਇੰਦੌਰ ਵਿੱਚ ਪਿਤਾ ਦੀਨਾਨਾਥ ਮੰਗੇਸ਼ਕਰ ਅਤੇ ਮਾਤਾ ਸ਼ੇਵੰਤੀ ਦੇ ਘਰ ਹੋਇਆ।ਉਨਾਂ ਦਾ ਬਚਪਨ ਦਾ ਨਾਮ ਹੇਮਾ ਮੰਗੇਸ਼ਕਰ ਸੀ।
Check Also
ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …
Punjab Post Daily Online Newspaper & Print Media