Monday, August 31, 2026

ਚਰਨਜੀਤ ਸਿੰਘ ਚੰਨੀ ਹੋਣਗੇ ਵਿਧਾਨ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਮੁੱਖ ਮੰਤਰੀ ਦਾ ਚਿਹਰਾ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਦਾ ਐਲਾਨ ਕਰਨ ਲਈ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਦੇ ਕੌਮੀ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਪਹੁੰਚੇ।ਜਿਥੇ ਉਨਾਂ ਨੇ ਵਰਚੁਅਲ ਰੈਲੀ ਨੂੰ ਸੰਬੋਧਨ ਕਰਨ ਉਪਰੰਤ ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਹੈ।ਰਾਹੁਲ ਗਾਂਧੀ ਨੇ ਕਿਹਾ ਕਿ ਇਹ ਫੈਸਲਾ ਉਨਾਂ ਦਾ ਨਹੀਂ ਬਲਕਿ ਇਸ ਬਾਰੇ ਉਨਾਂ ਨੇ ਪੰਜਾਬ ਵਾਸੀਆਂ ਨੂੰ ਪੁਛਿਆ ਹੈ।
                  ਇਸ ਵਿਸ਼ਾਲ ਇਕੱਠ ਨੂੰ ਰਾਹੁਲ ਗਾਂਧੀ ਤੋਂ ਇਲਾਵਾ ਪੰਜਾਬ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ, ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਹਰੀਸ਼ ਚੌਧਰੀ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।ਜਿਵੇਂ ਹੀ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾਂ ਤਾਂ ਹਾਲ ਤਾਲੀਆਂ ਨਾਲ ਗੂੰਜ਼ ਉਠਿਆ।
               ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਹੋਣ ਉਪਰੰਤ ਚਰਨਜੀਤ ਸਿੰਘ ਚੰਨੀ ਨੇ ਹਾਈ ਕਮਾਂਡ, ਰਾਹੁਲ ਗਾਂਧੀ, ਹਰੀਸ਼ ਚੌਧਰੀ, ਸੁਨੀਲ ਜਾਖੜ, ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਸਾਰਿਆਂ ਕੋਲੋਂ ਪੰਜਾਬ ਨੂੰ ਅੱਗੇ ਲਿਜਾਣ ਲਈ ਸਹਿਯੋਗ ਮੰਗਿਆ।ਉਨਾਂ ਕਿਹਾ ਰਾਹੁਲ ਗਾਂਧੀ ਦੀ ਸੋਚ ‘ਤੇ ਪਹਿਰਾ ਦਿੱਤਾ ਜਾਵੇਗਾ।ਉਨਾਂ ਖਾਸ ਤੌਰ ‘ਤੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਜੀ ਆਪ ਜੀ ਦਾ ਮਾਡਲ ਲਾਗੂ ਕੀਤਾ ਜਾਵੇਗਾ।ਚੰਨੀ ਨੇ ਕਿਹਾ ਪੰਜਾਬ ਚੋਣਾਂ ਬਹੁਤ ਵੱਡੀ ਲੜਾਈ ਹੈ, ਜੋ ਉਹ ਇਕੱਲੇ ਨਹੀਂ ਲੜ ਸਕਦੇ।ਇਸ ਲਈ ਪੂਰੇ ਪੰਜਾਬ ਵਾਸੀ ਉਨਾਂ ਦੇ ਨਾਲ ਮਿਲ ਕੇ ਲੜਣਗੇ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …