Monday, November 23, 2026

ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ‘ਤੇ ਕਾਂਗਰਸੀ ਵਰਕਰਾਂ `ਚ ਖੁਸ਼ੀ ਦੀ ਲਹਿਰ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਕਾਂਗਰਸ ਹਾਈਕਮਾਨ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 20 ਫਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਦੁਬਾਰਾ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ‘ਤੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਥਾਨਕ ਰਾਮ ਤੀਰਥ ਅਧੀਨ ਆਉਂਦੀ ਬਾਬਾ ਮੀਕੇ ਸ਼ਾਹ ਕਲੌਨੀ ਦੇ ਸਰਪੰਚ ਮਨੋਜ ਸਿੰਘ ਭੱਟੀ ਦੀ ਅਗਵਾਈ ‘ਚ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ, ਆਤਿਸ਼ਬਾਜੀ ਚਲਾਈ ਤੇ ਚਰਨਜੀਤ ਸਿੰਘ ਚੰਨੀ ਤੇ ਸੁਖਬਿੰਦਰ ਸਿੰਘ ਸਰਕਾਰੀਆ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ।ਇਸ ਮੌਕੇ ਸੁਰਿੰਦਰਪਾਲ ਸਿੰਘ ਸ਼ੰਮੀ ਮੈਂਬਰ ਪੰਚਾਇਤ, ਗੁਰਨਾਮ ਸਿੰਘ ਕਲੇਰ, ਹਰਪਾਲ ਸਿੰਘ, ਜਸਬੀਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …