Tuesday, September 1, 2026

ਪਿੰਗਲਵਾੜਾ ਪਰਿਵਾਰ ਦੀ 59ਵੀਂ ਲੜਕੀ ਦਾ ਹੋਇਆ ਅਨੰਦ ਕਾਰਜ਼

ਡਾ. ਇੰਦਰਜੀਤ ਕੌਰ ਸਮੇਤ ਸਮੂਹ ਮੈਂਬਰਾਂ ਨੇ ਦਿੱਤਾ ਆਸ਼ੀਰਵਾਦ

ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮਾਨਾਂਵਾਲਾ ਬ੍ਰਾਂਚ ਵਿਖੇ ਪਿੰਗਲਵਾੜਾ ਪਰਿਵਾਰ ਦੀ 59ਵੀਂ ਲੜਕੀ ਸੁਪ੍ਰਿਆ ਕੌਰ ਦਾ ਅਨੰਦ ਕਾਰਜ਼ ਅੱਜ ਜਸ਼ਨਦੀਪ ਸਿੰਘ ਸਪੁੱਤਰ ਦਵਿੰਦਰ ਸਿੰਘ ਵਾਸੀ ਮਕਾਨ ਨੰ. 23550 ਗਲੀ ਨੰ. 3, ਹਰਬੰਸ ਨਗਰ ਬਠਿੰਡਾ ਪੰਜਾਬ-151005 ਨਾਲ ਗੁਰਦੁਆਰਾ ਸਾਹਿਬ ਮਾਨਾਂਵਾਲਾ ਬ੍ਰਾਂਚ ਪਿੰਗਲਵਾੜਾ ਵਿਖੇ ਹੋਇਆ।ਸੁਭਾਗ ਜੋੜੀ ਨੂੰ ਪਿੰਗਲਵਾੜਾ ਪਰਿਵਾਰ ਵਲੋਂ ਘਰੇਲੂ ਜਰੂਰਤ ਦੀਆਂ ਸਾਰੀਆਂ ਵਸਤਾਂ ਦੇ ਕੇ ਤੋਰਿਆ ਗਿਆ।
                     ਇਸ ਜੋੜੀ ਨੂੰ ਪਿੰਗਲਵਾੜਾ ਸੰਸਥਾ ਦੇ ਮੁੱਖੀ ਡਾ. ਇੰਦਰਜੀਤ ਕੌਰ, ਮੀਤ-ਪ੍ਰਧਾਨ ਡਾ. ਜਗਦੀਪਕ ਸਿੰਘ, ਆਨਰੇਰੀ ਸੱਕਤਰ ਮੁਖਤਾਰ ਸਿੰਘ ਗੋਰਾਇਆ, ਰਾਜਬੀਰ ਸਿੰਘ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਤਿਲਕ ਰਾਜ ਜਨਰਲ ਮੈਨੇਜਰ, ਹਰਪਾਲ ਸਿੰਘ ਤੇ ਸੋਸਾਇਟੀ ਦੇ ਸਮੂਹ ਮੈਂਬਰਾਂ ਤੇ ਹੋਰ ਸਖਸ਼ੀਅਤਾਂ ਨੇ ਆਸ਼ੀਰਵਾਦ ਦਿੱਤਾ ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …