ਸਾਰੇ ਬੈਂਕ ਸ਼ੱਕੀ ਲੈਣ-ਦੇਣ ਦਾ ਵੇਰਵਾ ਮੁਹੱਈਆ ਕਰਵਾਉਣ ਦੀ ਹਦਾਇਤ
ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੱਕੀ ਲੈਣ-ਦੇਣ ਦੀ ਸੂਚਨਾ ਪ੍ਰਾਪਤ ਕਰਨ ਦੇ ਮੱਦੇਨਜ਼ਰ ਖਰਚਾ
ਨਿਗਰਾਨ ਅਰਵਿੰਦਰ ਸ਼ਰਮਾ ਨੇ ਅੱਜ ਬੈਂਕ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਸ਼ੱਕੀ ਲੈਣ-ਦੇਣ ਦੇ ਵੇਰਵੇ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।ਅੱਜ ਹੋਈ ਮੀਟਿੰਗ ਦੌਰਾਨ ਖਰਚਾ ਨਿਗਰਾਨ ਸ਼ਰਮਾ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਬਲਿਕ, ਪ੍ਰਾਈਵੇਟ ਸੈਕਟਰ, ਸਹਿਕਾਰੀ ਅਤੇ ਪੇਂਡੂ ਤੇ ਗ੍ਰਾਮੀਣ ਬੈਂਕਾਂ ਦੇ ਨੁਮਾਇੰਦੇ ਹਾਜ਼ਰ ਸਨ।ਖਰਚਾ ਨਿਗਰਾਨ ਨੇ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਅਸਾਧਾਰਨ ਅਤੇ ਸ਼ੱਕੀ ਨਕਦੀ ਕਢਵਾਉਣ ਜਾਂ ਖਾਤੇ ਵਿੱਚ 1 ਲੱਖ ਰੁਪਏ ਤੋਂ ਵੱਧ ਦੀ ਨਕਦੀ ਜਮ੍ਹਾਂ ਕਰਨ ਦੀ ਰਿਪੋਰਟ ਦੇਣ ਲਈ ਕਿਹਾ।
ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੰਦਿਆਂ ਖਰਚਾ ਨਿਗਰਾਨ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਇੱਕ ਬੈਂਕ ਖਾਤੇ ਤੋਂ ਆਰ.ਟੀ.ਜੀ.ਐਸ ਦੁਆਰਾ ਇੱਕ ਜ਼ਿਲੇ੍ਹ੍ਹ/ਹਲਕੇ ਵਿੱਚ ਕਈ ਵਿਅਕਤੀਆਂ ਦੇ ਖਾਤਿਆਂ ਵਿੱਚ ਅਸਾਧਾਰਨ ਰਕਮ ਪਾਈ ਹੋਵੇ ਤਾਂ ਉਸ ਦੀ ਜਾਣਕਾਰੀ ਦਿੱਤੀ ਜਾਵੇ।ਉਨ੍ਹਾਂ ਅੱਗੇ ਕਿਹਾ ਕਿ ਚੋਣ ਉਮੀਦਵਾਰਾਂ ਜਾਂ ਉਨ੍ਹਾਂ ਦੇ ਪਤੀ-ਪਤਨੀ ਜਾਂ ਉਸ ਦੇ ਆਸ਼ਰਿਤਾਂ ਦੇ ਬੈਂਕ ਖਾਤੇ ਤੋਂ 1 ਲੱਖ ਰੁਪਏ ਤੋਂ ਵੱਧ ਦੀ ਨਕਦੀ ਜਮ੍ਹਾਂ ਜਾਂ ਕੱਢਵਾਈ ਹੋਵੇ, ਬਾਰੇ ਵੀ ਜਾਣਕਾਰੀ ਦਿੱਤੀ ਜਾਵੇ।ਜਿਵੇਂ ਉਮੀਦਵਾਰਾਂ ਦੁਆਰਾ ਦਾਇਰ ਹਲਫਨਾਮੇ ਵਿੱਚ ਦੱਸਿਆ ਗਿਆ ਹੈ, ਅਤੇ ਸੀ.ਈ.ਓ ਦੀ ਵੈਬਸਾਈਟ ‘ਤੇ ਉਪਲੱਬਧ ਹੈ।ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀ ਦੇ ਖਾਤੇ ਵਿੱਚ 1 ਲੱਖ ਰੁਪਏ ਤੋਂ ਇਲਾਵਾ ਕਿਸੇ ਵੀ ਹੋਰ ਸ਼ੱਕੀ ਨਕਦ ਲੈਣ-ਦੇਣ, ਜਿਸ ਦੀ ਵਰਤੋਂ ਚੋਣਾਂ ਵਿੱਚ ਰਿਸ਼ਵਤ ਦੇਣ ਲਈ ਕੀਤੀ ਜਾ ਸਕਦੀ ਹੈ, ਦੀ ਰਿਪੋਰਟ ਕੀਤੀ ਜਾਵੇ।ਇਨਕਮ ਟੈਕਸ ਕਾਨੂੰਨ ਤਹਿਤ ਲੋੜੀਂਦੀ ਕਾਰਵਾਈ ਲਈ ਆਮਦਨ ਕਰ ਵਿਭਾਗ ਦੇ ਨੋਡਲ ਅਫਸਰਾਂ ਨੂੰ 10 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ ਕਰਵਾਉਣ ਜਾਂ ਕੱਢਵਾਉਣ ਲਈ ਵੀ ਰਿਪੋਰਟ ਕੀਤੀ ਜਾਣੀ ਹੈ।ਖਰਚਾ ਨਿਗਰਾਨ ਨੇ ਅੱਗੇ ਕਿਹਾ ਕਿ ਸਾਰੀਆਂ ਹਦਾਇਤਾਂ ਜ਼ਿਲ੍ਹਾ ਦੇ ਵਿੱਚ ਬੈਂਕਾਂ ਦੀਆਂ ਸਾਰੀਆਂ ਸ਼ਾਖਾਵਾਂ ਨੂੰ ਪਹਿਲਾਂ ਹੀ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਇਸ ਦੀ ਪਾਲਣਾ ਨੂੰ ਲਾਜ਼ਮੀ ਤੌਰ ‘ਤੇ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਬੈਂਕ ਆਫ ਇੰਡੀਆ ਤੋ ਗਿਰੀਰਾਜ ਸੈਕਸੈਨਾ, ਬੈਂਕ ਆਫ ਮਹਾਰਾਸ਼ਟਰ ਤੋ ਗੋਪਾਲ ਸਿੰਘ, ਸੈਂਟਰਲ ਬੈਂਕ ਆਫ ਇੰਡੀਆ ਤੋਂ ਯਸ਼ਵਰਧਨ ਸਿੰਘ, ਇੰਡੀਅਨ ਬੈਂਕ ਤੋ ਚੰਦਰ ਮੋਹਨ, ਇੰਡੀਅਨ ਓਵਰਸੀਜ਼ ਬੈਂਕ ਤੋਂ ਗੁਰਦੀਪ ਸਿੰਘ, ਪੰਜਾਬ ਐਡ ਸਿੰਧ ਬੈਂਕ ਤੋਂ ਪੁਨੀਤ ਸਿੰਗਲਾ, ਸਟੇਟ ਬਂੈਕ ਆਫ ਇੰਡੀਆ ਤੋਂ ਅਜੀਤ ਕੁਮਾਰ, ਯੂਕੋ ਬੈਂਕ ਤੋਂ ਏ.ਕੋਸ਼ਲ, ਪੰਜਾਬ ਗ੍ਰਾਮੀਨ ਬੈਕ ਤੋ ਸੰਜੇ, ਅੰਮਿ੍ਰਤਸਰ ਕੋਅਪਰੇਟਿਵ ਬੈਂਕ ਤਂੋ ਗੁਰਦੀਪ ਸਿੰਘ, ਜੰਮੂ ਕਸ਼ਮੀਰ ਬੈਂਕ ਤੋਂ ਵਰੁਣ ਖਜ਼ੂਰੀਆ ਆਦਿ ਬੈਂਕਾਂ ਦੇ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media