Tuesday, August 25, 2026

ਪੰਜਾਬ ਤੋਂ ਲੁੱਟ ਦਾ ਹਿੱਸਾ ਉਪਰ ਤੱਕ ਪਹੁੰਚਾਉਣ ਲਈ ਕਾਂਗਰਸ ਹਾਈ ਕਮਾਨ ਨੇ ਚੰਨੀ ਨੂੰ ਬਣਾਇਆ ਮੁੱਖ ਮੰਤਰੀ ਚੇਹਰਾ – ਮਜੀਠੀਆ

ਕਿਹਾ, `ਮੀ ਟੂ` ਦਾ ਮੁਲਜ਼ਮ ਪਹਿਲੀ ਵਾਰ ਬਣਿਆ ਮੁੱਖ ਮੰਤਰੀ ਦੇ ਅਹੁੱਦੇ ਦਾ ਉਮੀਦਵਾਰ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਤੋਂ ਲੁੱਟ ਦਾ ਹਿੱਸਾ ਉਪਰ ਤੱਕ ਪਹੁੰਚਣਾ ਯਕੀਨੀ ਬਣਾਉਣ ਵਾਸਤੇ ਕਾਂਗਰਸ ਹਾਈ ਕਮਾਂਨ ਨੇ ਮੌਜ਼ੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 2022 ਚੋਣਾਂ ‘ਚ ਮੁੱਖ ਮੰਤਰੀ ਦੇ ਅਹੁੱਦੇ ਲਈ ਉਮੀਦਵਾਰ ਐਲਾਨਿਆ ਹੈ।ਉਹਨਾ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੋਈ `ਮੀ ਟੂ` ਵਿੱਚ ਸ਼ਾਮਲ ਆਗੂ ਮੁੱਖ ਮੰਤਰੀ ਦੇ ਅਹੁੱਦੇ ਲਈ ਉਮੀਦਵਾਰ ਐਲਾਨਿਆ ਗਿਆ ਹੈ।
            ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਚਰਨਜੀਤ ਚੰਨੀ ਨੇ ਰੇਤ ਮਾਫੀਆ ਦੀ ਪ੍ਰਧਾਨਗੀ ਕੀਤੀ ਤੇ ਸੂਬੇ ਵਿੱਚ ਕੁਦਰਤੀ ਸਰੋਤਾਂ ਦੀ ਲੁੱਟ ਲੋਕਾਂ ਸਾਹਮਣੇ ਆਈ, ਉਸ ਤੋਂ ਮਿਲਿਆ ਹਿੱਸਾ ਉਪਰ ਹਾਈ ਕਮਾਂਡ ਤੱਕ ਪਹੁੰਚਿਆ ਹੈ, ਇਹ ਚੰਨੀ ਦੀ ਚੋਣ ਦਾ ਇੱਕ ਵੱਡਾ ਕਾਰਨ ਹੈ। ਉਹਨਾਂ ਕਿਹਾ ਕਿ ਚੰਨੀ ਨੇ ਸੂਬੇ ਦੀ ਅੰਨੀ ਲੁੱਟ ਕੀਤੀ ਹੈ ਤੇ ਪੰਜਾਬ ਵਿੱਚ ਰੇਤ ਮਾਫੀਆ ਦੇ ਉਹ ਸਰਗਰਨਾ ਹਨ। ਉਹਨਾਂ ਕਿਹਾ ਕਿ ਉਹਨਾ ਦੇ ਭਾਣਜੇ ਤੋਂ ਮਿਲੇ ਲੁੱਟ ਦੇ 11 ਕਰੋੜ ਰੁਪਏ ਉਹਨਾਂ ਦੀ ਇਸ ਧੰਦੇ ਵਿੱਚ ਸ਼ਮੂਲੀਅਤ ਦੇ ਪੁਖ਼ਤਾ ਸਬੂਤ ਹਨ।
                    ਮਜੀਠੀਆ ਨੇ ਇਹ ਵੀ ਕਿਹਾ ਕਿ ਕਾਂਗਰਸ ਹਾਈ ਕਮਾਂਡ ਨੂੰ ਸੁਨੀਲ ਜਾਖੜ ਵਰਗਾ ਸਾਫ ਸੁਥਰਾ ਚੇਹਰਾ ਪਸੰਦ ਨਹੀਂ।ਉਹਨਾਂ ਕਿਹਾ ਕਿ ਨਵਜੋਤ ਸਿੱਧੂ ਵਲੋਂ ਹਿੰਦੂ ਚੇਹਰੇ ਦਾ ਵਿਰੋਧ ਕਰਨਾ ਵੀ ਜਾਖੜ ਦਾ ਚੇਹਰਾ ਨਾ ਬਣਨ ਦਾ ਕਾਰਨ ਬਣਿਆ ਹੈ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …