Saturday, April 25, 2026

ਕਾਂਗਰਸ ਨੂੰ ਵੱਡਾ ਝਟਕਾ- ਪੰਜ਼ ਦਹਾਕਿਆਂ ਤੋਂ ਕਾਂਗਰਸੀ ਰਹੇ ਸੋਹਲ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ

ਸਿੱਧੂ ਨੂੰ ਨਾ ਦਲਿਤ ਪਸੰਦ ਤੇ ਨਾ ਹੀ ਹਿੰਦੂ – ਬਿਕਰਮ ਮਜੀਠੀਆ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਕਾਂਗਰਸ ਨੁੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਪੰਜ਼ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੇ ਆਗੂ ਰਹੇ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਸੋਹਲ ਆਪਣੇ ਸਾਥੀਆਂ ਸਮੇਤ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ‘ਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
              ਇਸੇ ਦੌਰਾਨ ਹਲਕੇ ਦੀਆਂ ਹੋਰਨਾਂ ਵਾਰਡਾਂ ਦੇ 200 ਤੋਂ ਜ਼ਿਆਦਾ ਆਗੂ ਵੀ ਕਾਂਗਰਸ ਤੋਂ ਅਕਾਲੀ ਦਲ ਵਿੱਚ ਆ ਗਏ।ਸੋਹਲ ਦੇ ਨਾਲ ਉਹਨਾਂ ਦੇ ਸਾਥੀ ਜੋਗਿੰਦਰ ਖਾਨੋਕ, ਸਨੀ ਸੋਢੀ, ਲਾਡੀ ਪਟਵਾਰੀ, ਸਮਿੰਦਰ ਤੇ ਸਹਿਦੇਵ ਵੀ ਨੰਬਰ 26 ਵਿੱਚ ਹੋਏ ਇਕ ਪ੍ਰੋਗਰਾਮ ਦੌਰਾਨ ਅਕਾਲੀ ਦਲ ਵਿੱਚ ਸ਼ਾਮਲ ਹੋਏ।ਜਿੰਨਾਂ ਨੂੰ ਬਿਕਰਮ ਮਜੀਠੀਆ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ `ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
                  ਮਜੀਠੀਆ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਪੰਜਾਬ ਨੁੰ ਫਿਰਕੂ ਲੀਹਾਂ `ਤੇ ਵੰਡਣ ਦੀ ਕੋਝੀ ਹਰਕਤ ਕਰ ਰਹੇ ਹਨ।ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਸਿੱਧੂ ਤਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਵੀ ਇਸ ਕਰ ਕੇ ਨਫਰਤ ਕਰਦੇ ਹਨ ਕਿਉਂਕਿ ਉਹ ਦਲਿਤ ਹਨ।
ਉਹਨਾਂ ਕਿਹਾ ਕਿ ਸਭ ਤੋਂ ਮੰਦਭਾਗੀ ਗੱਲ ਇਹ ਹੈ ਕਿ ਪੰਜਾਬ ਮਾਡਲ ਪੰਜਾਬ ਮਾਡਲ ਦੀ ਦੁਹਾਈ ਦੇ ਕੇ ਪੰਜਾਬ ਦੇ ਲੋਕਾਂ ਨੁੰ ਮੂਰਖ ਬਣਾਉਣ ਦਾ ਯਤਨ ਕਰਨ ਵਾਲੇ ਨਵਜੋਤ ਸਿੱਧੂ ਨੇ ਆਪਣੇ ਹਲਕੇ ਪੂਰਬੀ ਦਾ ਬੇੜਾ ਗਰਕ ਕਰ ਰੱਖਿਆ ਹੈ।ਉਹਨਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਹਲਕੇ ਵਿੱਚ ਆ ਕੇ ਵੇਖਣ ਕਿ ਸਿੱਧੂ ਦੇ ਮਾਡਲ ਦਾ ਇਥੇ ਕੀ ਹਾਲ ਹੈ।
                                ਉਨਾਂ ਕਿਹਾ ਕਿ ਹੁਣ ਮੌਜ਼ੂਦਾ ਚੋਣਾਂ ਤੋਂ ਬਾਅਦ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ‘ਤੇ ਇਸ ਹਲਕੇ ਨੂੰ ਨਮੁਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …