Tuesday, April 14, 2026

ਹਰ ਵਰਗ ਦੀ ਆਵਾਜ਼ ਬਣ ਰਹੇ ਹਨ ਮਨੀਸ਼ ਬਾਂਸਲ – ਅਸ਼ੋਕ ਬਰੇਟਾ

ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂਗਰਸੀ ਉਮੀਦਵਾਰ ਮੁਨੀਸ਼ ਬਾਂਸਲ ਹਰ ਵਰਗ ਦੀ ਆਵਾਜ਼ ਬਣ ਕੇ ਉਭਰ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਬਰੇਟਾ ਨੇ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ 2017 ਅਤੇ ਲੋਕ ਲੋਕ ਸਭਾ ਚੋਣਾਂ ਵਿੱਚ ਅਹਿਮ ਜਿੰਮੇਵਾਰੀ ਮਿਲਣ ‘ਤੇ ਵੀ ਵਿਧਾਨ ਸਭਾ ਹਲਕਾ ਬਰਨਾਲਾ ਦੇ ਵਿਕਾਸ ਅਤੇ ਲੋਕਾਂ ਤੱਕ ਪਹੁੰਚ ਤੋਂ ਦੂਰ ਹਨ।ਆਪ ਦੇ ਨੁਮਾਇੰਦੇ ਇਕ ਹੋਰ ਮੌਕਾ ਮਿਲਣ ਦੀ ਗੱਲ ਆਖ ਰਹੇ ਹਨ, ਜਦ ਕਿ ਲੰਬੇ ਸਮੇਂ ਤੋਂ ਮੌਕਾ ਮਿਲਣ ਤੇ ਵੀ ਹਲਕਾ ਬਰਨਾਲਾ ਦਾ ਵਿਕਾਸ ਨਹੀਂ ਕੀਤਾ।ਇਸ ਲਈ ਅੱਜ ਕਾਂਗਰਸੀ ਉਮੀਦਵਾਰ ਮਨੀਸ਼ ਬਾਂਸਲ ਨੂੰ ਹਲਕਾ ਬਰਨਾਲਾ ਦੇ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ।ਮਨੀਸ਼ ਬਾਂਸਲ ਹਲਕਾ ਬਰਨਾਲਾ ਦੇ ਜੱਦੀ ਹੋਣ ਕਾਰਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ।ਉਨ੍ਹਾਂ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਬਾਂਸਲ ਨੂੰ ਵੋਟਾਂ ਪਾ ਕੇ 20 ਫਰਵਰੀ ਨੂੰ ਕਾਮਯਾਬ ਬਣਾਇਆ ਜਾਵੇ ਤਾਂ ਜੋ ਹਲਕਾ ਬਰਨਾਲਾ ਨੂੰ ਪੰਜਾਬ ਦੇ ਮੋਹਰੀ ਜਿਲ੍ਹਿਆਂ ਵਿੱਚ ਸ਼ਾਮਲ ਕੀਤਾ ਜਾ ਸਕੇ।

Check Also

ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …