ਦੇਣ ਪ੍ਰਿੰਟ ਮੀਡੀਆ ਵਿੱਚ ਇਸ਼ਤਿਹਾਰ ਛਪਾਉਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਜ਼ਰੂਰੀ
ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ
ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਵੋਟਾਂ ਵਾਲੇ ਦਿਨ ਜਾਂ ਵੋਟਾਂ ਪੈਣ ਤੋਂ ਇੱਕ ਦਿਨ ਪਹਿਲਾਂ ਕੋਈ ਸਿਆਸੀ ਇਸ਼ਤਿਹਾਰ ਦੇਣ ਪ੍ਰਿੰਟ ਮੀਡੀਆ ਵਿੱਚ ਨਹੀਂ ਛਪਾਇਆ ਜਾ ਸਕੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਲੜ ਰਹੇ ਉਮੀਦਵਾਰ ਜਾਂ ਸਿਆਸੀ ਪਾਰਟੀਆਂ ਨੂੰ 19 ਤੇ 20 ਫਰਵਰੀ ਨੂੰ ਪ੍ਰਿੰਟ ਮੀਡੀਆ ਵਿੱਚ ਸਿਆਸੀ ਇਸ਼ਤਿਹਾਰ ਛਪਵਾਉਣ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਤੋਂ ਪੂਰਵ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦਾ ਮੀਡੀਆ ਸੈਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਰਾ ਨੰਬਰ 218, ਦੂਜੀ ਮੰਜ਼ਿਲ ‘ਤੇ ਸਥਾਪਿਤ ਸਥਾਪਿਤ ਕੀਤਾ ਗਿਆ ਹੈ।ਉਹਨਾਂ ਪ੍ਰਿੰਟ ਮੀਡੀਆ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ 19 ਤੇ 20 ਫਰਵਰੀ ਨੂੰ ਕੋਈ ਵੀ ਸਿਆਸੀ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਸਬੰਧਤ ਵਿਅਕਤੀ ਤੋਂ ਸਟੇਟ ਜਾਂ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਤੋਂ ਜਾਰੀ ਸਰਟੀਫ਼ੀਕੇਟ ਦੀ ਕਾਪੀ ਜ਼ਰੂਰ ਲੈਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਲਈ ਇਲੈਕਟ੍ਰੋਨਿਕ ਤੇ ਸੋਸ਼ਲ ਮੀਡੀਆ ’ਤੇ ਚੋਣਾਂ ਸਬੰਧੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਵੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਤੋਂ ਪੂਰਵ ਪ੍ਰਵਾਨਗੀ ਲੈਣੀ ਜ਼ਰੂਰੀ ਹੈ।
Punjab Post Daily Online Newspaper & Print Media