Sunday, November 15, 2026

ਅਕਾਲੀ ਦਲ ਨੇ ਹਮੇਸ਼ਾਂ ਵਾਅਦੇ ਕੀਤੇ ਪੂਰੇ – ਲਾਲੀ ਰਣੀਕੇ

ਵਡਾਲਾ ਭਿੱਟੇਵਡ ਵਿਖੇ ਕੀਤੀ ਚੋਣ ਮੀਟਿੰਗ

ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਸ਼ੋ੍ਮਣੀ ਅਕਾਲੀ ਦਲ ਜਿਲ੍ਹਾ ਦਿਹਾਤੀ ਦੇ ਸਰਕਲ ਪ੍ਰਧਾਨ ਤੇ ਸਾਬਕਾ ਸਰਪੰਚ ਸਵਿੰਦਰ ਸਿੰਘ ਟੈਣੀ ਵਡਾਲਾ ਦੇ ਗ੍ਰਹਿ ਪਿੰਡ ਵਡਾਲਾ ਭਿੱਟੇਵਡ ਵਿਖੇ ਹੋਈ ਚੋਣ ਮੀਟਿੰਗ ਸਮੇਂ ਸੰਬੋਧਨ ਕਰਦਿਆਂ ਵਿਧਾਨ ਸਭਾ ਹਲਕਾ ਅਟਾਰੀ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਤੇ ਸਾਬਕਾ ਕੈਬਨਿਟ ਮੰਤਰੀ ਜਥੇ. ਗੁਲਜਾਰ ਸਿੰਘ ਰਣੀਕੇ ਦੇ ਪੁੱਤਰ ਮੈਂਬਰ ਸ਼ੋ੍ਮਣੀ ਕਮੇਟੀ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਕਿਹਾ ਕਿ ਕਾਂਗਰਸ ਪਾਰਟੀ ਨੇ ਘਰ ਘਰ ਨੌਕਰੀਆਂ ਦੇਣ, ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਕਰਨ ਵਾਅਦੇ ਕਰਕੇ ਸਰਕਾਰ ਬਣਾ ਲਈ ਪਰ ਕੋਈ ਵਾਅਦਾ ਪੂਰਾ ਨਾ ਕਰਨ ਕਰਕੇ ਪੰਜਾਬ ਦਰ ਲੋਕਾਂ ਦਾ ਕਾਂਗਰਸ ਤੋਂ ਵਿਸਵਾਸ਼ ਉਠ ਗਿਆ ਹੈ।ਦੂਸਰੇ ਪਾਸੇ ਅਕਾਲੀ ਦਲ ਨੇ ਜੋ ਵੀ ਵਾਅਦੇ ਕੀਤੇ ਉਨ੍ਹਾਂ ਨੂੰ ਪੂਰਾ ਕੀਤਾ ਹੈ।
                ਇਸ ਮੌਕੇ ਜਿਲ੍ਹਾ ਦਿਹਾਤੀ ਦੇ ਮੀਤ ਪ੍ਰਧਾਨ ਤੇ ਸਾਬਕਾ ਸਰਪੰਚ ਹਰਦੇਵ ਸਿੰਘ ਗੌਂਸਾਬਾਦ, ਬਲਜੀਤ ਸਿੰਘ ਵਡਾਲਾ, ਸਾਬਕਾ ਸਰਪੰਚ ਗੁਰਬਾਜ ਸਿੰਘ ਧੌਲ ਖੁਰਦ, ਸਰੂਪ ਸਿੰਘ ਕੋਟਲਾ ਦਲ ਸਿੰਘ, ਜੈਮਲ ਸਿੰਘ ਵਡਾਲਾ, ਬਾਬਾ ਮੰਗਲ ਸਿੰਘ, ਗੁਰਨਾਮ ਸਿੰਘ ਵਡਾਲਾ, ਹੀਰਾ ਸਿੰਘ ਵਡਾਲਾ, ਹਰਪ੍ਰੀਤ ਸਿੰਘ ਹੈਪੀ ਬੋਪਾਰਾਏ, ਰਜਿੰਦਰ ਸਿੰਘ ਰੂਬੀ ਨੇ ਸੰਬੋਧਨ ਕਰਦਿਆਂ ਜਥੇ. ਰਣੀਕੇ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤੇ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਾਉਣ ਦਾ ਹੋਕਾ ਦਿੱਤਾ।ਬਾਬਾ ਜਸਪਾਲ ਸਿੰਘ, ਗੁਰਮੁੱਖ ਸਿੰਘ ਸਰਪੰਚ, ਫੁੰਮਣ ਸਿੰਘ ਪੰਚ, ਰੋਸੀ ਵਡਾਲਾ, ਹਰਪਾਲ ਸਿੰਘ ਬਿੱਟੂ ਪੰਚ, ਲਖਬੀਰ ਸਿੰਘ ਸੋਨਾ ਵਡਾਲਾ, ਦਵਿੰਦਰ ਸਿੰਘ ਫੌਜੀ, ਹਰਜਿੰਦਰ ਸਿੰਘ, ਵਰਿਆਮ ਸਿੰਘ ਆਦਿ ਹਾਜ਼ਰ ਸਨ।

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …