Wednesday, November 4, 2026

ਰਾਹੁਲ ਗਾਂਧੀ ਨੇ ਸਹੀ ਅਰਥਾਂ ’ਚ ਨਵਜੋਤ ਸਿੱਧੂ ਨੁੰ ਬਣਾਇਆ ਪੱਪੂ – ਬਿਕਰਮ ਮਜੀਠੀਆ

ਆਪਣੀ ਪਤਨੀ ਗਨੀਵ ਕੌਰ ਮਜੀਠੀਆ ਦੇ ਹੱਕ ‘ਚ ਮੱਤੇਵਾਲ ਵਿਖੇ ਬਜ਼ਾਰਾਂ ਵਿੱਚ ਕੀਤਾ ਡੋ ਰਡੋਰ ਟੂ ਪ੍ਰਚਾਰ

ਮੱਤੇਵਾਲ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੁੰ ਮੁੱਖ ਮੰਤਰੀ ਦੇ ਅਹੁੱਦੇ ਲਈ ਉਮੀਦਵਾਰ ਐਲਾਨ ਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਾ ਸਹੀ ਅਰਥਾਂ ਵਿਚ ਪੱਪੂ ਬਣਾਇਆ ਹੈ।
           ਅੱਜ ਆਪਣੀ ਪਤਨੀ ਤੇ ਮਜੀਠਾ ਹਲਕੇ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਗਨੀਵ ਕੌਰ ਮਜੀਠੀਆ ਦੇ ਹੱਕ ਵਿਚ ਮੱਤੇਵਾਲ ਦੇ ਬਜ਼ਾਰ ਵਿਚ ਡੋਰ ਟੂ ਡੋਰ ਪ੍ਰਚਾਰ ਕੀਤਾ।ਉਨਾਂ ਕਿਹਾ ਕਿ ਨਵਜੋਤ ਸਿੱਧੂ ਰਾਹੁਲ ਗਾਂਧੀ ਨੁੰ ਪੱਪੂ ਪੱਪੂ ਕਹਿੰਦਾ ਸੀ ਤੇ ਮੁੱਖ ਮੰਤਰੀ ਦਾ ਚੇਹਰਾ ਐਲਾਨਣ ਸਮੇਂ ਰਾਹੁਲ ਗਾਂਧੀ ਨੇ ਹੀ ਸਹੀ ਅਰਥਾਂ ਵਿਚ ਉਸ ਦਾ ਪੱਪੂ ਬਣਾ ਦਿੱਤਾ ਹੈ।
                ਚਰਨਜੀਤ ਸਿੰਘ ਚੰਨੀ ਨੁੰ ਗਰੀਬ ਮੁੱਖ ਮੰਤਰੀ ਦੱਸਣ `ਤੇ ਰਾਹੁਲ ਗਾਂਧੀ ਦੇ ਬਿਆਨ `ਤੇ ਹੈਰਾਨੀ ਪ੍ਰਗਟ ਕਰਦਿਆਂ ਮਜੀਠੀਆ ਨੇ ਕਿਹਾ ਕਿ ਜੋ ਵਿਅਕਤੀ 150 ਕਰੋੜ ਰੁਪਏ ਦੀ ਜਾਇਦਾਦ ਦਾ ਮਾਲਕ ਹੈ, ਉਸ ਨੁੰ ਰਾਹੁਲ ਗਾਂਧੀ ਗਰੀਬ ਦੱਸ ਰਹੇ ਹਨ ਤਾਂ ਫਿਰ ਉਹਨਾਂ ਵਾਸਤੇ ਸਹੀ ਅਰਥਾਂ ਵਿੱਚ ਗਰੀਬ ਕੌਣ ਹੋਵੇਗਾ।
               ਮਜੀਠੀਆ ਨੇ ਕਾਂਗਰਸ ਦੇ ਸੀਨੀਅਰ ਆਗੂ ਤਰਸੇਮ ਸਿੰਘ ਤੇ ਗੁਰਮੀਤ ਸਿੰਘ ਦੇ ਪਰਿਵਾਰਾਂ ਅਤੇ ਹਰਪਿੰਦਰ ਸਿੰਘ, ਤਰਸੇਮ ਸਿੰਘ, ਮਖਤਿਆਰ ਸਿੰਘ, ਮਨਧੀਰ ਸਿੰਘ, ਸਰਦੂਲ ਸਿੰਘ ਆਦਿ ਸਮੇਤ ਅਨੇਕਾਂ ਵਿਅਕਤੀ ਅਕਾਲੀ ਦਲ ਵਿੱਚ ਸ਼ਾਮਲ ਹੋਏ।
                 ਦੋ ਵਾਰ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਦੇ ਪ੍ਰਧਾਨ ਰਹੇ ਐਡਵੋਕੇਟ ਸੁਰਿੰਦਰ ਸਿੰਘ ਵੀ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋਏ।ਇਹਨਾਂ ਵਿੱਚ ਸੁਰਿੰਦਰ ਸਿੰਘ ਰੰਧਾਵਾ, ਜੱਸਾ ਸਿੰਘ, ਪਾਲਾ ਸਿੰਘ, ਜਸਵਿੰਦਰ ਸਿੰਘ, ਗੁਰਮੀਤ ਸਿੰਘ, ਕਸ਼ਮੀਰ ਸਿੰਘ, ਬਲਵਿੰਦਰ ਸਿੰਘ, ਸੋਹਣ ਸਿੰਘ ਆਦਿ ਦੇ ਕਰੀਬ 50 ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ।ਸਰਪੰਚ ਸਰਬਜੀਤ ਕੌਰ ਨੇ ਮੱਤੇਵਾਲ ਤੇ ਮਜੀਠਾ ਹਲਕੇ ਦੇ ਵਿਕਾਸ ਲਈ ਮਜੀਠੀਆ ਦਾ ਧੰਨਵਾਦ ਕੀਤਾ।
               ਬਿਕਰਮ ਮਜੀਠੀਆ ਨੇ ਇਹ ਵੀ ਕਿਹਾ ਕਿ ਮਜੀਠਾ ਹਲਕੇ ਦੇ ਲੋਕਾਂ ਵਲੋਂ ਗਨੀਵ ਕੌਰ ਮਜੀਠੀਆ ਦੀ ਕੀਤੀ ਜਾ ਰਹੀ ਡਟਵੀਂ ਹਮਾਇਤ ਲਈ ਉਹ ਹਮੇਸ਼ਾਂ ਹਲਕੇ ਦੇ ਰਿਣੀ ਰਹਿਣਗੇ।ਉਹਨਾਂ ਕਿਹਾ ਕਿ ਮਜੀਠਾ ਹਲਕੇ ਨੇ ਹੀ ਉਹਨਾਂ ਨੁੰ ਵਾਰ ਵਾਰ ਜਿਤਾ ਕੇ ਪੰਜਾਬ ਦੀ ਸਿਆਸਤ ਦਾ ਧਰੁਵ ਤਾਰਾ ਬਣਾਇਆ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …