
ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਸਕੂਲ ਦੇ ਵਿਦਿਆਰਥੀਆਂ ਨੇ ਬੀ.ਬੀ.ਕੇ.ਡੀ.ਏ.ਵੀ. ਕਾਲਜ ਵਿੱਚ ਦਇਆਨੰਦ ਸਟਡੀ ਸਰਕਲ ਵਲੋਂ ਕਰਵਾਈ ਗਈ ਕੁਇਜ਼ ਪ੍ਰਤੀਯੋਗਤਾ ਵਿੱਚ ਤੀਸਰਾ ਸਥਾਨ ਹਾਸਲ ਕੀਤਾ।ਇਸ ਵਿਚ +1 ਅਤੇ +2 ਦੇ ਵਿਦਿਆਰਥੀਆਂ ਦੀਆਂ 6 ਵੱਖ-ਵੱਖ ਕਾਲਜਾਂ, ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।ਮੁਕਾਬਲਾ ਕੜਾ ਰਿਹਾ।ਡੀ.ਏ.ਵੀ. ਸਕੂਲ ਦੀ ਟੀਮ ਵਿੱਚ ਸੋਨਲ ਸ਼ਰਮਾ +2 ਆਰਟਸ, ਮਹਿਕ +2 ਆਰਟਸ ਅਤੇ ਮੋਹਿਨੀ +2 ਕਾਮਰਸ ਸ਼ਾਮਿਲ ਸਨ ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਜੀ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਤੇ ਸਕੂਲ ਦੇ ਪ੍ਰਬੰਧਕ ਡਾ. ਕੇ.ਐਨ. ਕੌਲ ਜੀ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਇਸੇ ਤਰ੍ਹਾਂ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਜੀ ਨੇ ਵਿਦਿਆਰਥੀਆਂ ਨੂੰ ਅੱਗੋਂ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ।ਉਨ੍ਹਾਂ ਨੇ ਕਿਹਾ ਕਿ ਉਹ ਆਪਣਾ ਗਿਆਨ ਵਧਾਉਣ ਲਈ ਪੜ੍ਹਾਈ ਵਿੱਚ ਹੋਰ ਧਿਆਨ ਦੇਣ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media