ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਸੁਨਾਮ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ), ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ
ਸਨਮੁੱਖ ਸਿੰਘ ਮੋਖਾ ਦੇ ਹੱਕ ਵਿੱਚ ਉਸ ਦੀ ਨੂੰਹ ਨਵਦੀਪ ਕੌਰ ਮੋਖਾ ਨੇ ਅੱਜ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿੱਚ ਡੋਰ ਤੋਂ ਡੋਰ ਜਾ ਕੇ ਆਪਣੇ ਸਹੁਰੇ ਸਨਮੁੱਖ ਸਿੰਘ ਮੋਖਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਤੋਂ ਵੋਟਾਂ ਮੰਗੀਆਂ।ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਮੋਖਾ ਨੇ ਕਿਹਾ ਕਿ ਉਨ੍ਹਾਂ ਦੇ ਸਹੁਰਾ ਇਕ ਇਮਾਨਦਾਰ ਤੇ ਸੂਝਵਾਨ ਆਗੂ ਹਨ, ਜੋ ਪੰਜਾਹ ਸਾਲਾਂ ਤੋਂ ਸੁਨਾਮ ਹਲਕੇ ਦੇ ਲੋਕਾਂ ਨਾਲ ਜ਼ਮੀਨੀ ਪੱਧਰ ‘ਤੇ ਜੁੜੇ ਹੋਏ ਹਨ।ਇਸ ਕਰਕੇ ਉਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਤਕੀਂ ਉਨ੍ਹਾਂ ਦੇ ਸਹੁਰਾ ਸਨਮੁੱਖ ਸਿੰਘ ਮੋਖਾ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣ।
ਇਸ ਮੌਕੇ ਉਨ੍ਹਾਂ ਨਾਲ ਭਾਜਪਾ, ਅਕਾਲੀ ਦਲ ਸੰਯੁਕਤ ਦੀਆ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਔਰਤਾਂ ਵੀ ਹਾਜ਼ਰ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media