ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੇ ਸਪੁੱਤਰ ਮੋਹਿਲ ਸਿੰਗਲਾ ਵਲੋਂ
ਪਿੰਡਾਂ ‘ਚ ਆਪਣੇ ਪਿਤਾ ਦੇ ਹੱਕ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਗੱਲਬਾਤ ਦੌਰਾਨ ਮੋਹਿਲ ਸਿੰਗਲਾ ਨੇ ਕਿਹਾ ਕਿ ਉਨਾਂ ਵਲੋਂ ਪਿਛਲੇ 5 ਸਾਲਾਂ ਵਿੱਚ ਕਰਵਾਏ ਵਿਕਾਸ ਕਾਰਜ਼ਾਂ ਦੇ ਰਿਪੋਰਟ ਕਾਰਡ ਵੰਡੇ ਗਏ ਹਨ, ਤਾਂ ਜੋ ਲੋਕ ਆਉਣ ਵਾਲੀ 20 ਫਰਵਰੀ ਨੂੰ ਉਨਾਂ ਦੇ ਕੰਮਾਂ ਦੇ ਅਧਾਰ ‘ਤੇ ਵੋਟ ਪਾ ਸਕਣ।ਉਨਾਂ ਕਿਹਾ ਕਿ ਲੋਕਾਂ ਵਲੋਂ ਕਾਂਗਰਸ ਪਾਰਟੀ ਪ੍ਰਤੀ ਦਿਖਾਏ ਜਾ ਰਹੇ ਉਤਸ਼ਾਹ ਤੋਂ ਇਹ ਯਕੀਨੀ ਹੈ ਕਿ ਉਨਾਂ ਦੇ ਪਿਤਾ ਵਿਜੈ ਇੰਦਰ ਸਿੰਗਲਾ ਵਿਕਾਸ ਦੇ ਦਮ ‘ਤੇ ਦੂਜੀ ਵਾਰ ਸੰਗਰੂਰ ਤੋਂ ਵੱਡੀ ਜਿੱਤ ਹਾਸਲ ਕਰ ਕਰਨਗੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media