ਅੰਮ੍ਰਿਤਸਰ, 8 ਫਰਵਰੀ (ਖੁਰਮਣੀਆਂ) – ਪੰਜਾਬ ਦੇ ਉਚੇਰੀ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਆਈ.ਏ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ
ਜਾ ਰਹੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਅਸਿਸਟੈਂਟ ਅਤੇ ਐਸੋਸੀਏਟ ਪ੍ਰੋਫੈਸਰਾਂ ਲਈ 16 ਦਿਨਾਂ ਵਿਸ਼ੇਸ਼ ਫਿਟਨੈਸ ਸਿਖਲਾਈ ਕੈਂਪ ਦਾ ਨਿਰੀਖਣ ਕੀਤਾ।ਉਹ ਸਵੇਰ ਦੇ ਫਿਟਨੈਸ ਸੈਸ਼ਨ ਅਤੇ ਅਕਾਦਮਿਕ ਸੈਸ਼ਨ ਵਿੱਚ ਵੀ ਸ਼ਾਮਲ ਹੋਏ।
ਉਨ੍ਹਾਂ ਸਿਖਲਾਈ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਅਤੇ ਡਾ. ਅਮਨਦੀਪ ਸਿੰਘ ਪਾਸੋਂ ਇਨ੍ਹਾਂ ਦਿਨਾਂ ਦੌਰਾਨ ਕਰਵਾਈ ਗਈ ਫਿਟਨੈਸ ਸਿਖਲਾਈ ਅਤੇ ਅਕਾਦਮਿਕ ਸੈਸ਼ਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ।ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਅਤੇ ਪੰਜਾਬ ਸਰਕਾਰ ਦੇ ਉਚੇਰੀ ਸਿਖਿਆ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਕਰਵਾਇਆ ਜਾ ਰਿਹਾ ਹੈ।
ਡਾ. ਸੁਖਦੇਵ ਸਿੰਘ ਅਤੇ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ ਕ੍ਰਿਸ਼ਨ ਕੁਮਾਰ ਨੇ ਬਹੁਤ ਦਿਲਚਸਪੀ ਨਾਲ ਇਸ ਸਿਖਲਾਈ ਕੈਂਪ ਦੇ ਨਿਰੀਖਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media