ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਦਰੇਸ਼ਾਂ ਵਲੋਂ ਤਹਿਤ ਅਗਾਮੀ
ਵਿਧਾਨ ਸਭਾ ਚੋਣਾਂ ਵਿੱਚ ਦਿਵਯਾਂਗ ਵੋਟਰਾਂ ਨੂੰ ਸ਼ਮੂਲ਼ੀਅਤ ਨੂੰ ਯਕੀਨੀ ਬਣਾਉਣ ਲਈ ਸਥਾਨਕ ਹੈਰੀਟੇਜ ਸਟਰੀਟ ਵਿਖੇ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਲ੍ਹਾ ਆਈਕਾਨ ਦਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਸਹਾਇਕ ਨੋਡਲ ਅਫ਼ਸਰ ਸਵੀਪ-ਕਮ-ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਰਾਜੇਸ਼ ਸ਼ਰਮਾ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਗਏ ਹਨ।ਉਹਨਾਂ ਕਿਹਾ ਕਿ ਹਰ ਪੋਲਿੰਗ ਬੂਥ ਤੇ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ।ਇਸ ਦੇ ਨਾਲ-ਨਾਲ ਬੂਥ ਪੱਧਰ ‘ਤੇ ਵਲੰਟੀਅਰਾਂ ਦੀ ਟੀਮ ਵੀ ਤੈਨਾਤ ਕੀਤੀ ਜਾਵੇਗੀ ਜੋ ਦਿਵਿਆਂਗ ਵੋਟਰਾਂ ਨੂੰ ਵੋਟ ਪਾਉਣ ਦੀ ਪ੍ਰਕਿਰਿਆ ਦੌਰਾਨ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ।ਉਹਨਾਂ ਕਿਹਾ ਕਿ ਦਿਵਿਆਂਗ ਵੋਟਰ 20 ਫ਼ਰਵਰੀ ਨੂੰ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।
ਇਸ ਮੌਕੇ ਜਸਬੀਰ ਸਿੰਘ, ਵਿਨੋਦ ਕਾਲੀਆ, ਸੀ.ਡੀ.ਪੀ.ਓ ਮੀਨਾ ਦੇਵੀ, ਸੀ.ਡੀ.ਪੀ.ਓ ਕੁਲਦੀਪ ਕੌਰ, ਧਰਮਿੰਦਰ ਸਿੰਘ, ਮਨੀਸ਼ ਕੁਮਾਰ, ਪੰਕਜ ਸ਼ਰਮਾ, ਆਸ਼ੂ ਧਵਨ ਅਤੇ ਵਿਨੋਦ ਭੂਸ਼ਣ ਵੀ ਹਾਜ਼ਰ ਸਨ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media