Tuesday, November 17, 2026

ਕਈ ਕਾਂਗਰਸੀ ਪਰਿਵਾਰ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆ – ਤਲਬੀਰ ਗਿੱਲ

ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ’ਚ ਰੋਜ਼ਾਨਾ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਅਕਾਲੀ-ਬਸਪਾ ਗਠਜੋੜ ’ਚ ਸ਼ਾਮਲ ਹੋ ਰਹੇ ਹਨ।ਅੱਜ ਹਲਕਾ ਦੱਖਣੀ ’ਚ ਵਾਰਡ ਨੰਬਰ 65 ਦੇ ਕਈ ਕਾਂਗਰਸੀ ਪਰਿਵਾਰ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ।
              ਤਲਬੀਰ ਗਿੱਲ ਨੇ ਗੋਰੀ ਮੱਟੂ, ਅਰੁਣ ਆਦੀ, ਰਾਜਾ ਸਮੀਰ, ਰਿੰਕੂ ਏ.ਬੀ.ਟੀ.ਸੀ, ਮਨਜੀਤ ਸਿੰਘ ਚਾਹਲ, ਮਨਦੀਪ ਸਿੰਘ ਤੇ ਹੋਰਨਾਂ ਸਾਥੀਆਂ ਨੂੰ ਪਾਰਟੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।ਗਿੱਲ ਨੇ ਕਿਹਾ ਕਿ ਹਲਕੇ ਦੇ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਮੋਹ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕਿਆ ਹੈ।ਉਹ ਇਸ ਵਾਰ ਸੂਬੇ ’ਚ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਬਣਾਉਣ ਲਈ ਬੇਸਬਰੀ ਨਾਲ 20 ਫਰਵਰੀ ਦਾ ਇੰਤਜ਼ਾਰ ਕਰ ਰਹੇ ਹਨ।
                    ਇਸ ਮੌਕੇ ਦੀਪੂ ਪਹਿਲਵਾਨ, ਜਗਦੀਪ ਸਿੰਘ ਰਿੰਕੂ ਨਰੂਲਾ, ਮਾਮਾ ਸਿਕੰਦਰ ਸਿੰਘ, ਗੁਰਮੀਤ ਸਿੰਘ ਰੂੂਬੀ ਸਰਪੰਚ, ਜਸਪਾਲ ਮਸੀਹ, ਪਵਨ ਗਿੱਲ, ਬੱਬਲੂ, ਸੁਖਦੇਵ ਸਿੰਘ ਬੱਤਰਾ, ਹਰਜਿੰਦਰ ਸਿੰਘ ਕਾਲਾ, ਕੌਂਸਲਰ ਬੀਬੀ ਭੋਲੀ, ਕੁਲਦੀਪ ਕੌਰ ਆਦਿ ਹਾਜ਼ਰ ਸਨ।

Check Also

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …