Tuesday, November 17, 2026

ਆਮ ਆਦਮੀ ਪਾਰਟੀ ਤੇ ਭਾਜਪਾ ਪਰਿਵਾਰ ਕਾਂਗਰਸ ਵਿੱਚ ਸ਼ਾਮਲ

ਸੋਨੀ ਨੇ ਸਾਰਿਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਹਲਕਾ ਕੇਂਦਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਓਮ ਪ੍ਰਕਾਸ਼ ਸੋਨੀ ਨੇ ਰਾਜੀਵ ਗਾਂਧੀ ਨਗਰ, ਹਰਿਪੁਰਾ ਸਮੇਤ ਕਈ ਹੋਰ ਇਲਾਕਿਆਂ ਵਿੱਚ ਚੋਣ ਰੈਲੀਆਂ ਕੀਤੀਆਂ।ਉਨ੍ਹਾਂ ਨੇ ਕਿਹਾ ਕਿ ਹਲਕੇ ਵਿੱਚ ਹੋਏ ਵਿਕਾਸ ਕੰਮਾਂ ਨੂੰ ਦੇਖਦਿਆਂ ਲੋਕਾਂ ਵਿੱਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ।ਆਪਣੇ ਕੀਤੇ ਕੰਮ ਗਿਣਾਉਂਦਿਆਂ ਸੋਨੀ ਨੇ ਕਿਹਾ ਕਿ ਕਰੋਨਾ ਕਾਲ ਦੇ ਦੌਰਾਨ ਇਲਾਕੇ ਵਿੱਚ ਉਨਾਂ ਨੇ ਕਿਸੇ ਵੀ ਵਿਅਕਤੀ ਨੂੰ ਭੁੱਖਾ ਨਹੀਂ ਸੋਣ ਦਿੱਤਾ ਅਤੇ ਬਿਨਾਂ ਕਿਸੇ ਭੇਦਭਾਵ ਦੇ ਇਲਾਕੇ ਵਿੱਚ ਰਹਿਣ ਵਾਲੇ ਹਰ ਵਿਅਕਤੀ ਦੀ ਆਪਣੇ ਸਾਥੀਆਂ ਅਤੇ ਪੰਜਾਬ ਸਰਕਾਰ ਵਲੋਂ ਮਦਦ ਕੀਤੀ ਹੈ।ਇਸ ਦੌਰਾਨ ਫਤੇਹ ਸਿੰਘ ਕਲੋਨੀ ਤੋਂ ਆਮ ਆਦਮੀ ਪਾਰਟੀ ਦੇ 20 ਪਰਿਵਾਰ ਕਾਂਗਰਸ ਵਿੱਚ ਸ਼ਾਮਲ ਹੋਏ।ਜਿੰਨਾਂ ਦਾ ਓਮ ਪ੍ਰਕਾਸ਼ ਸੋਨੀ ਨੇ ਪਾਰਟੀ ਵਿੱਚ ਸਵਾਗਤ ਕੀਤਾ।
                ਇਸੇ ਤਰਾਂ ਭਾਜਪਾ ਦੇ ਸਾਬਕਾ ਕੌਂਸਲਰ ਵਿਸ਼ਵਾਮਿਤਰ ਖੁਰਾਨਾ ਦੇ ਬੇਟੇ ਰਾਜੂ ਖੁਰਾਨਾ ਦੇ ਨਾਲ ਉਨ੍ਹਾਂ ਦੇ ਕਈ ਸਾਥੀ ਭਾਜਪਾ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ।ਸੋਨੀ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਵਿੱਚ ਉਨਾਂ ਨੁੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।
                     ਇਸ ਮੌਕੇ ਵਿਧਾਇਕ ਅਮਿਤ ਸਿਹਾਗ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਸੁਰਿੰਦਰ ਕੁਮਾਰ ਸ਼ਿੰਦਾ, ਡਿਪਟੀ ਮੇਅਰ ਯੂਨਸ ਕੁਮਾਰ, ਪਰਮਜੀਤ ਸਿੰਘ ਚੋਪੜਾ, ਅਸ਼ੋਕ ਚੌਧਰੀ, ਹਰਪ੍ਰੀਤ ਹੈਪੀ ਪ੍ਰਧਾਨ, ਰਵੀ ਸ਼ਰਮਾ, ਵਿਸ਼ਾਲ ਖੁਰਾਨਾ, ਪਾਰਸ ਖੁਰਾਨਾ, ਸ਼ਾਲੂ ਭਗਤ, ਰਵੀ ਨਾਇਕ, ਰਿੰਕੂ ਸ਼ਰਮਾ, ਰੇਖਾ ਖੁਰਾਨਾ, ਪ੍ਰਦੀਪ ਸ਼ਰਮਾ, ਰਿੰਕੂ ਸ਼ਰਮਾ, ਵਿਸ਼ਾਲ ਖੁਰਾਨਾ, ਰੇਖਾ ਖੁਰਾਨਾ ਤੇ ਭਾਰੀ ਗਿਣਤੀ ‘ਚ ਕਾਂਗਰਸ ਆਗੂ ਤੇ ਵਰਕਰ ਹਾਜ਼ਰ ਸਨ।

Check Also

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …