Wednesday, April 15, 2026

ਆਮ ਆਦਮੀ ਪਾਰਟੀ ਦਾ ਝਾੜੂ ਛੱਡ ਕੇ ਫੜਿਆ ਕਾਂਗਰਸ ਹੱੱਥ   

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਵਿਰਕ ਉਰਫ਼ ਖਾਲਸਾ ਚਾਟ ਵਾਲੇ ਨੇ ਕਾਂਗਰਸ ਪਾਰਟੀ ਦਾ ਹੱੱਥ ਫੜ ਲਿਆ ਹੈ।ਹਰਜਿੰਦਰ ਸਿੰਘ ਨੇ ਕਾਂਗਰਸ ਉਮੀਦਵਾਰ ਡਾ. ਰਾਜਕੁਮਾਰ ਵੇਰਕਾ ਨੂੰ ਸੈਂਕੜਾ ਪਰਿਵਾਰਾਂ ਸਮੇਤ ਸਮਰਥਨ ਦੇਣ ਦਾ ਐਲਾਨ ਕੀਤਾ।ਹਰਜਿੰਦਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਦਿਖਾਵੇ ਦੀ ਪਾਰਟੀ ਹੈ ਅਤੇ ਅੰਦਰ ਵਲੋਂ ਬਿਲਕੁੱਲ ਖੋਖਲੀ ਹੈ।ਉਨ੍ਹਾਂ ਨੇ ਕਿਹਾ ਕਿ ਉਹ ਪਿਛਲੇ 5 ਸਾਲ ਤੋਂ ਆਪ ਪਾਰਟੀ ਦੇ ਪਿੱਛੇ ਲੱਗੇ ਹੋਏ ਸਨ, ਲੇਕਿਨ ਅੱਜ ਉਨ੍ਹਾਂ ਨੂੰ ਪਤਾ ਲੱਗਾ ਕਿ ਸਭ ਝੂਠ ਸੀ ਅਤੇ ਲੋਕਾਂ ਨੂੰ ਸਿਰਫ ਸਬਜ਼ਬਾਗ ਦਿਖਾਏ ਜਾ ਰਹੇ ਸਨ।ਡਾ. ਵੇਰਕਾ ਨੇ ਕਿਹਾ ਕਿ ਉਹ ਹਰਜਿੰਦਰ ਦਾ ਕਾਂਗਰਸ ਪਾਰਟੀ ਵਿੱਚ ਸਵਾਗਤ ਕਰਦੇ ਹਨ।
              ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਯੂਥ ਕਾਂਗਰਸ ਪੱਛਮੀ ਪ੍ਰਧਾਨ ਰਵੀ ਕੁਮਾਰ ਸਮੇਤ ਵੱਡੀ ਗਿਣਤੀ ‘ਚ ਇਲਾਕਾ ਵਾਸੀ ਮੌਜ਼ੂਦ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …