ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪਿੰਡ
ਖੁਰਾਣਾ ਦੇ ਕਾਂਗਰਸੀ ਆਗ ਸਮੇਤ ਗ੍ਰਾਮ ਪੰਚਾਇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।ਜਿੰਨਾਂ ਦਾ ਬਲਦੇਵ ਸਿੰਘ ਮਾਨ ਨੇ ਸਿਰਪਾਉ ਪਾ ਕੇ ਸਨਮਾਨ ਕੀਤਾ। ਸ਼ਾਮਲ ਹੋਣ ਵਾਲੇ ਮੋਜ਼ੂਦਾ ਸਰਪੰਚ ਹਰਪ੍ਰੀਤ ਕੌਰ ਅਤੇ ਸਮੂਹ ਗ੍ਰਾਮ ਪੰਚਾਇਤ ਨੇ ਕਿਹਾ ਕਿ ਪਹਿਲਾਂ ਅਜਿਹੀ ਪਾਰਟੀ ਕਾਂਗਰਸ ਨਾਲ ਜੁੜੇ ਹੋਏ ਸੀ, ਜਿਸ ਨੇ 5 ਸਾਲਾਂ ਦੋਰਾਨ ਵਰਕਰਾਂ ਦੀ ਸਾਰ ਨਹੀਂ ਲਈ।ਸਿਰਫ ਆਪਣੀਆਂ ਜੇਬਾਂ ਭਰੀਆਂ ਹਨ।ਉਨਾ ਨੇ ਕਿਹਾ ਕਿ ਸ਼਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਸਹੀ ਸੇਧ ਦੇਣ ਦੀ ਸਮਰੱਥ ਹੈ।ਬਲਦੇਵ ਸਿੰਘ ਮਾਨ ਨੇ ਕਿਹਾ ਕਿ ਭਰੋਸਾ ਦਿਵਾਇਆ ਕਿ ਸ਼਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਹਲਕੇ ਦੇ ਵਿਕਾਸ ਲਈ ਸਿਰਤੋੜ ਯਤਨ ਕੀਤੇ ਜਾਣਗੇ।
ਇਸ ਮੌਕੇ ਹਰਪ੍ਰੀਤ ਸਿੰਘ ਬਘੀਰਥ ਸਰਾਉਂ, ਮਦਨਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਜਿੰਦਰ ਸਿੰਘ ਸਰਕਲ ਪ੍ਰਧਾਨ, ਨਿਰਮਲ ਸਿੰਘ ਸਾਬਕਾ ਸਰਪੰਚ, ਹਰਪ੍ਰੀਤ ਸਿੰਘ ਭੁੱਲਰ, ਬਲਵੀਰ ਸਿੰਘ ਪੰਚ, ਸੁਖਦੀਪ ਸਿੰਘ ਪੰਚ, ਚਮਕੌਰ ਸਿੰਘ ਪੰਚ, ਇੰਦਰਜੀਤ ਖਾਂ ਪੰਚ, ਜਸਵੀਰ ਕੌਰ ਪੰਚ, ਚਰਨਜੀਤ ਕੌਰ ਪੰਚ, ਪਰਮਜੀਤ ਕੌਰ ਵਿਰਕ ਜਿਲ੍ਹਾ ਪ੍ਰਧਾਨ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਸੰਗਰੂਰ, ਐਡਵੋਕੇਟ ਹਰਪ੍ਰੀਤ ਸਿੰਘ ਹੰਝਰਾ ਅਤੇ ਹੋਰ ਆਗੂ ਮੌਜ਼ੂਦ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media