Tuesday, March 3, 2026

ਆਤਮਾ ਸਕੀਮ ਅਧੀਨ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਚਰਚਾ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਦਲਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਆਤਮਾ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਹੋਈ।ਜਿਸ ਵਿੱਚ ਖੇਤੀਬਾੜੀ ਵਿਭਾਗ ਤੋਂ ਇਲਾਵਾ ਭੂਮੀ ਰੱਖਿਆ ਵਿਭਾਗ, ਪਸ਼ੂ ਪਾਲਣ, ਕ੍ਰਿਸ਼ੀ ਵਿਗਿਆਨ ਕੇਂਦਰ, ਬਾਗਬਾਨੀ ਵਿਭਾਗ ਅਤੇ ਵਣ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਏ।
               ਮੀਟਿੰਗ ਵਿੱਚ ਸਾਲ 2022-23 ਦੋਰਾਨ ਆਤਮਾ ਸਕੀਮ ਅਧੀਨ ਵੱਖ-ਵੱਖ ਵਿਭਾਗਾ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਡਾ: ਬਿਕਰਮ ਸਿੰਘ ਡਿਪਟੀ ਡਾਇਰੈਕਟਰ ਕਿ੍ਰਸ਼ੀ ਵਿਗਿਆਨ ਕੇਂਦਰ ਨੇ ਕਿਹਾ ਕਿ ਬਾਰਸ਼ ਨਾਲ ਕਈ ਥਾਵਾ ਤੇ ਕਣਕ ਦਾ ਕਾਫੀ ਨੁਕਸ਼ਾਨ ਹੋਇਆ ਹੈ।ਸਰਕਾਰ ਨੂੰ ਉਹਨਾ ਕਿਸਾਨਾ ਦੀ ਮਾਲੀ ਸਹਾਇਤਾ ਕਰਨੀ ਚਾਹੀਦੀ ਹੈ।ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਦਲਜੀਤ ਸਿੰਘ ਗਿੱਲ ਨੇ ਬਾਕੀ ਵਿਭਾਗਾਂ ਤੋਂ ਆਏ ਅਧਿਕਾਰੀਆਂ ਨੂੰ ਕਿਹਾ ਕਿ ਜਿੰਨਾਂ ਕਿਸਾਨਾਂ ਦੀਆਂ ਫਸਲਾਂ ਦਾ ਬਾਰਸ਼ ਨਾਲ ਨੁਕਸ਼ਾਨ ਹੋਇਆ ਹੈ, ਉਹਨਾ ਨੂੰ ਵੱਖ-ਵੱਖ ਵਿਭਾਗਾਂ ਵਿੱਚ ਚੱਲ ਰਹੀਆਂ ਸਕੀਮਾਂ ਦਾ ਲਾਭ ਪਹਿਲ ਦੇ ਅਧਾਰ ‘ਤੇ ਦਿੱਤਾ ਜਾਣਾ ਚਾਹੀਦਾ ਹੈ।ਭੂਮੀ ਰੱਖਿਆ ਵਿਭਾਗ ਤੋਂ ਆਏ ਡਾ: ਦਿਲਾਵਰ ਸਿੰਘ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ ਚੱਲ ਰਹੀਆਂ ਸਕੀਮਾਂ ਦਾ ਇੱਕ ਪੈਫਲਟ ਤਿਆਰ ਕੀਤਾ ਜਾਵੇ ਅਤੇ ਇਹ ਪੈਫਲਟ ਕਿਸਾਨਾ ਨੂੰ ਵੰਡੇ ਜਾਣ ਤਾਂ ਜ਼ੋ ਕਿਸਾਨਾਂ ਨੂੰ ਸਕੀਮਾਂ ਦੀ ਜਾਣਕਾਰੀ ਮਿਲ ਸਕੇ।ਮੀਟਿੰਗ ਵਿੱਚ ਆਏ ਕਿਸਾਨਾ ਦੇ ਪ੍ਰਸ਼ਨਾਂ ਦੇ ਉਤਰ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਕਿਹਾ ਕਿ ਖਾਦ ਦੀ ਨਿਰਵਿਘਨ ਸਪਲਾਈ ਅਤੇ ਚੰਗੀ ਕੁਆਲਟੀ ਦੇ ਬੀਜ ਅਤੇ ਦਵਾਈਆਂ ਮੁਹੱਈਆਵਕਰਵਾਉਣੀਆਂ ਅਤੇ ਕਿਸਾਨਾ ਦੀਆਂ ਮੁਸ਼ਕਲਾ ਪਹਿਲ ਦੇ ਅਧਾਰ ‘ਤੇ ਹੱਲ ਕਰਨਾ ਹੀ ਵਿਭਾਗ ਦਾ ਉਦੇਸ਼ ਹੈ।
                ਮੀਟਿੰਗ ਵਿੱਚ ਸੁਖਚੈਨ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾ ਅੰਮ੍ਰਿਤਸਰ, ਹਰਨੇਕ ਸਿੰਘ, ਜਗਦੀਪ ਕੋਰ ਡਿਪਟੀ ਪੋਜੈਕਟ ਡਾਇਰੈਕਟਰ ਆਤਮਾ ਅੰਮਿ੍ਰਤਸਰ, ਡਾ: ਜ਼ਸਪ੍ਰੀਤ ਸਿੰਘ, ਡਾ: ਨਰਿੰਦਰਪਾਲ ਸਿੰਘ ਅਤੇ ਕਿਸਾਨ ਬਲਵਿੰਦਰ ਸਿੰਘ ਤੇ ਹਰਪਾਲ ਸਿੰਘ ਆਦਿ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …