ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਰਿਪਬਲਿਕਨ ਪਾਰਟੀ ਆਫ਼ ਇੰਡੀਆ (ਅੰਬੇਦਕਰ) ਦੇ ਕੌਮੀ ਪ੍ਰਧਾਨ ਦੀਪਕ ਭਾਊ ਨਿਕਾਲਜੇ ਦੀ ਪ੍ਰਧਾਨਗੀ ਹੇਠ ਹੋਈ
ਕੇਂਦਰੀ ਕਾਰਜਕਾਰਨੀ ਦੀ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ।ਕੌਮੀ ਪ੍ਰਧਾਨ ਦੀਪਕ ਭਾਊ ਨਿਕਾਲਜੇ ਨੇ ਕਿਹਾ ਕਿ ਕੌਮੀ ਕਾਰਜਕਾਰਨੀ ਦੇ ਫੈਸਲੇ ਅਨੁਸਾਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਫਿਰਕੂ ਤਾਕਤਾਂ ਨੂੰ ਹਰਾਉਣ ਅਤੇ ਉਨ੍ਹਾਂ ਨੂੰ ਸੱਤਾ ਵਿੱਚ ਆਉਣ ਤੋਂ ਰੋਕਣ ਲਈ ਕਾਂਗਰਸ ਪਾਰਟੀ ਨੁੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਅਧਿਕਾਰ ਉਨਾਂ ਨੂੰ ਦਿੱਤਾ ਗਿਆ ਹੈ।
ਉਹ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਜਿਤਾਉਣ ਦੀ ਹਰ ਕੋਸ਼ਿਸ਼ ਕਰਨਗੇ।ਜਿਸ ਨੂੰ ਲੈ ਕੇ ਅੱਜ ਰਿਪਬਲਿਕਨ ਪਾਰਟੀ ਆਫ ਇੰਡੀਆ ਨੇ ਅੰਮ੍ਰਿਤਸਰ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਨਾਲ ਮੁਲਾਕਾਤ ਕੀਤੀ ਹੈ ਅਤੇ ਉਂਾਂ ਨੂੰ ਰਿਪਬਲਿਕਨ ਪਾਰਟੀ ਔਫ ਇੰਡੀਆ ਦਾ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਡਾ. ਰਾਜ ਕੁਮਾਰ ਵੇਰਕਾ ਨੂੰ ਪਾਰਟੀ ਵਰਕਰਾਂ ਨੇ ਇਹ ਭਰੋਸਾ ਦਿਵਾਇਆ ਕਿ ਉਹ 2022 ਚੋਣਾਂ ‘ਚ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣਗੇ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media