Saturday, October 24, 2026

ਕੇਜਰੀਵਾਲ ਪੰਜ ਸਾਲਾਂ ‘ਚ ਕਦੇ ਵੀ ਪੰਜਾਬ ਨਹੀਂ ਆਏ, ਇਕ ਮੌਕਾ ਮੰਗਣ ਦਾ ਕੋਈ ਹੱਕ ਨਹੀਂ – ਸੁਖਬੀਰ ਬਾਦਲ

ਕਿਹਾ ਕਿ ਕੇਜਰੀਵਾਲ ਨੇ ਉਸੇ ਤਰੀਕੇ ਪੰਜਾਬੀਆਂ ਨੂੰ ਧੋਖਾ ਦਿੱਤਾ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਸੀ

ਸੁਜਾਨਪੁਰ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪਿਛਲੇ ਪੰਜ ਸਾਲਾਂ ਵਿੱਚ ਕਦੇ ਵੀ ਪੰਜਾਬ ਨਹੀਂ ਆਏ ਤੇ ਉਹਨਾਂ ਨੁੰ ਪੰਜਾਬੀਆਂ ਤੋਂ ਇਕ ਮੌਕਾ ਮੰਗਣ ਦਾ ਕੋਈ ਹੱਕ ਨਹੀਂ ਹੈ।ਅਕਾਲੀ ਦਲ ਦੇ ਪ੍ਰਧਾਨ ਇਥੇ ਪਾਰਟੀ ਦੇ ਉਮੀਦਵਾਰ ਰਾਜ ਕੁਮਾਰ ਗੁਪਤਾ ਦੇ ਹੱਕ ‘ਚ ਇਕ ਜਨਤਕ ਇਕੱਠ ਨੁੰ ਸੰਬੋਧਨ ਕਰ ਰਹੇ ਸਨ।
              ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕੇਜਰੀਵਾਲ ਇਕ ਵਾਰ ਫਿਰ ਤੋਂ ਪੰਜਾਬੀਆਂ ਨੁੰ ਧੋਖਾ ਦੇ ਰਹੇ ਹਨ।ਤੁਸੀਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੁੱਕੀ ਝੂਠੀ ਸਹੁੰ ’ਤੇ ਵਿਸ਼ਵਾਸ ਕਰ ਕੇ ਬਹੁਤ ਨੁਕਸਾਨ ਕਰਵਾ ਲਿਆ ਹੈ।ਹੁਣ ਇਕ ਬਾਹਰਲਿਆਂ ਦੀ ਪਾਰਟੀ ਇਕ ਮੌਕਾ ਮੰਗ ਕੇ ਤੁਹਾਨੁੰ ਗੁੰਮਰਾਹ ਕਰਨਾ ਚਾਹੁੰਦੀ ਹੈ।ਉਹਨਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਨੁੰ ਪੁੱਛਦੇ ਹਨ ਕਿ ਪੰਜਾਬੀ ਤੁਹਾਡੇ ’ਤੇ ਵਿਸ਼ਵਾਸ ਕਿਉਂ ਕਰਨ।ਇਸ ਦਾ ਕਨਵੀਨਰ ਪੰਜ ਸਾਲ ਬਾਅਦ ਪੰਜਾਬ ਆਇਆ ਅਤੇ ਇਹਨਾਂ ਦੀ ਪਾਰਟੀ 20 ਸੀਟਾਂ ਜਿੱਤ ਕੇ ਮੁੱਖ ਵਿਰੋਧੀ ਪਾਰਟੀ ਬਣੀ।ਪਰ ਇਸ ਦੇ ਬਾਵਜ਼ੁਦ ਲੋਕਾਂ ਲਈ ਆਵਾਜ਼ ਬੁਲੰਦ ਕਰਨ ਦੀ ਥਾਂ ਇਸ ਦੇ 20 ਵਿਚੋਂ 11 ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋ ਗਏ।
                ਬਾਦਲ ਨੇ ਕਿਹਾ ਅਰਵਿੰਦ ਕੇਜਰੀਵਾਲ ਨੇ ਕੈਪਟਨ ਅਮਰਿੰਦਰ ਸਿੰਘ ਵਾਂਗੂ ਪੰਜਾਬੀਆਂ ਨੁੰ ਧੋਖਾ ਦਿੱਤਾ ਹੈ। ਅਮ ਆਦਮੀ ਪਾਰਟੀ ਦੇ ਕਨਵੀਨਰ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲਈ ਪ੍ਰਕਿਰਿਆ ਸ਼ੁਰੂ ਹੋਣ ਤੋਂ ਇਕ ਸਾਲ ਪਹਿਲਾਂ ਤੱਕ ਪੰਜਾਬ ਨਹੀਂ ਆਏ।
                         ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿਰਫ ਅਕਾਲੀ ਦਲ ਤੇ ਬਸਪਾ ਗਠਜੋੜ ਹੀ ਲੋਕਾਂ ਦੀਆਂ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ।ਬਾਦਲ ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਦਾ ਵੀ ਰਿਕਾਰਡ ਸਮੇਂ ਦੀ ਕਸਵੱਟੀ ’ਤੇ ਪਰਖਿਆ ਹੋਇਆ ਹੈ।ਉਨਾਂ ਪੰਜਾਬ ਨੁੰ ਬਿਜਲੀ ਸਰਪਲੱਸ ਬਣਾਇਆ।ਪੰਜਾਬ ਵਿਚ ਵਿਸ਼ਵ ਪੱਧਰੀ ਸੜਕਾਂ ਬਣਾਈਆਂ ਤੇ ਪੰਜਾਬ ਲਈ ਹਵਾਈ ਸੰਪਰਕ ਲਿਆਂਦਾ।ਕਿਸਾਨਾਂ ਲਈ ਮੁਫਤ ਬਿਜਲੀ ਦੀ ਸ਼ੁਰੂਆਤ ਕੀਤੀ ਹਾਲਾਂਕਿ ਦੇਸ਼ ਭਰ ਵਿਚ ਕਿਤੇ ਵੀ ਕਿਸਾਨਾਂ ਨੰੁ ਮੁਫਤ ਬਿਜਲੀ ਨਹੀਂ ਮਿਲ ਰਹੀ।ਬੁਢਾਪਾ ਪੈਨਸ਼ਨ, ਆਟਾ ਦਾਲ ਸਕੀਮ, ਸ਼ਗਨ ਸਕੀਮ ਵਰਗੀਆਂ ਸਮਾਜ ਭਲਾਈ ਸਕੀਮਾਂ ਲਿਆਂਦੀਆਂ ਜਿਸ ਨਾਲ ਸਮਾਜ ਦੇ ਕਮਜ਼ੋਰ ਵਰਗ ਆਪਣੇ ਪੈਰਾਂ ਸਿਰ ਖੜ੍ਹੇ ਹੋਏ।
                      ਪੰਜਾਬ ਲਈ ਅਕਾਲੀ ਦਲ ਤੇ ਬਸਪਾ ਦੇ ਏਜੰਡੇ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜਿਹੜੇ ਵੀ ਨੀਲੇ ਕਾਰਡ ਕਾਂਗਰਸ ਸਰਕਾਰ ਨੇ ਕੱਟੇ ਹਨ, ਉਹ ਅਕਾਲੀ ਦਲ ਤੇ ਬਸਪਾ ਸਰਕਾਰ ਬਣਨ ਦੇ ਇਕ ਮਹੀਨੇ ਦੇ ਅੰਦਰ ਅੰਦਰ ਬਹਾਲ ਕੀਤੇ ਜਾਣਗੇ।ਗਰੀਬੀ ਰੇਖਾ ਤੋਂ ਹੇਠਲੇ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਸਹਾਇਤਾ ਦੇਵਾਂਗੇ, ਸਾਰੇ ਖਪਤਕਾਰਾਂ ਨੁੰ ਹਰ ਮਹੀਨੇ 400 ਯੂਨਿਟ ਬਿਜਲੀ ਮੁਫਤ ਦਿਆਂਗੇ, ਹਰੇਕ ਲਈ 10 ਲੱਖ ਰੁਪਏ ਦਾ ਮੈਡੀਕਲ ਬੀਮਾ ਕਰਵਾਇਆ ਜਾਵੇਗਾ ਤੇ ਵਿਦਿਆਰਥੀਆਂ ਨੁੰ ਦੇਸ਼ ਵਿਦੇਸ਼ ਵਿਚ ਉਚੇਰੀ ਸਿੱਖਿਆ ਹਾਸਲ ਕਰਨ ਵਾਸਤੇ 10 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ, ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਕੀਤੀਆਂ ਜਾਣਗੀਆਂ। ਉਹਨਾਂ ਨੇ ਇਹ ਵੀ ਐਲਾਨ ਕੀਤਾ ਜਿਹਨਾਂ ਕੋਲ ਘਰ ਨਹੀਂ ਹਨ, ਉਹਨਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ ਤੇ ਹਰ ਜ਼ਿਲ੍ਹੇ ਵਿਚ 500 ਬੈਡਾਂ ਦਾ ਮੈਡੀਕਲ ਕਾਲਜ ਤੇ ਹਸਪਤਾਲ ਬਣਾਇਆ ਜਾਵੇਗਾ।ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਲਾਅ ਤੇ ਹੋਟਲ ਮੈਨੇਜਮੈਂਟ ਦੇ ਵਿਦਿਅਕ ਅਦਾਰੇ ਸ੍ਰੀ ਹਰਿਗੋਬਿੰਦਪੁਰ ਵਿਖੇ ਖੋਲ੍ਹੇ ਜਾਣਗੇ।
                 ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਥੀਨ ਡੈਮ ਦੇ ਨੇੜਲੇ ਇਲਾਕੇ ਨੁੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ 10 ਤੋਂ 15 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ ਇਸ ਇਲਾਕੇ ਵਿਚ ਵਿਸ਼ਵ ਪੱਧਰੀ ਰਿਸੋਰਟ ਬਣਾਉਣਾ, ਜਲ ਖੇਡਾ ਸਹੂਲਤਾਂ ਦੇਣਾ ਅਤੇ ਮਨੋਰੰਜਨ ਪਾਰਕ ਬਣਾਉਣ ਦੀ ਯੋਜਨਾ ਤਿਆਰ ਕੀਤੀ ਹੈ।ਉਹਨਾਂ ਕਿਹਾ ਕਿ ਅਸੀਂ ਲਾਇਸੰਸੀ ਲਈ ਇਹ ਲਾਜ਼ਮੀ ਬਣਾਉਣਗੇ ਕਿ ਉਹ ਸਿਰਫ ਧਾਰ ਬਲਾਕ ਵਿਚੋਂ ਹੀ ਮੁਲਾਜ਼ਮ ਰੱਖ ਸਕੇਗਾ ਤੇ ਉਹਨਾਂ ਨਾਲ ਹੀ ਕਿਹਾ ਕਿ ਇਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …