Wednesday, August 26, 2026

ਪਿੰਡ ਚੁੱਘੇ ਖੁਰਦ ਤੇ ਕਰਮਗੜ੍ਹ ਸਤਰਾਂ ਵਾਸੀਆਂ ਨੇ ਅਮਿਤ ਰਤਨ ਦੇ ਹੱਕ ‘ਚ ਦਿੱਤਾ ਫ਼ਤਵਾ

ਬਠਿੰਡਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇੰਜ. ਅਮਿਤ ਰਤਨ ਕੋਟਫੱਤਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਚੁੱਘੇ ਖੁਰਦ ਤੇ ਕਰਮਗੜ੍ਹ ਸਤਰਾਂ ਦੇ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਹੱਕ ‘ਚ ਖੜ੍ਹਨ ਦਾ ਫੈਸਲਾ ਕੀਤਾ ਤੇ ਵੱਡੀਆਂ ਚੋਣ ਮੀਟਿੰਗਾਂ ਵਿੱਚ ਅਮਿਤ ਰਤਨ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਅਹਿਦ ਲਿਆ।ਇੰਜ. ਅਮਿਤ ਰਤਨ ਕੋਟਫੱਤਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮੁੱਦਾ ਨੌਜਵਾਨ ਵਰਗ ਲਈ ਚੰਗੀਆਂ ਨੀਤੀਆਂ ਲੈ ਕੇ ਆਉਣਾ ਹੈ । ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਤੇ ਰੁਜ਼ਗਾਰ ਨੌਜਵਾਨ ਵਰਗ ਲਈ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਵਾਲੇ ਆਮ ਆਦਮੀ ਪਾਰਟੀ ਦੇ ਕੰਮ ਹੋਣਗੇ ।
                ਇਸ ਤੋਂ ਇਲਾਵਾ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਸੁਹਿਰਦ ਨੀਤੀਆਂ ਲਿਆਂਦੀਆਂ ਜਾਣਗੀਆਂ।ਬੇਰੁਜ਼ਗਾਰ ਅਧਿਆਪਕਾਂ ਨੂੰ ਸੜਕਾਂ ‘ਤੇ ਰੁਲਣਾ ਨਹੀਂ ਪਵੇਗਾ, ਸਗੋਂ ਉਨ੍ਹਾਂ ਨੂੰ ਮੈਰਿਟ ਦੇ ਆਧਾਰ ਤੇ ਨੌਕਰੀਆਂ ਦਿੱਤੀਆਂ ਜਾਣਗੀਆਂ। ਠੇਕਾ ਮੁਲਾਜ਼਼ਮਾਂ ਨੂੰ ਪੱਕਾ ਕੀਤਾ ਜਾਵੇਗਾ।ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਅਸਲ ‘ਚ ਸਮਾਰਟ ਬਣਾਇਆ ਜਾਵੇਗਾ।ਔਰਤਾਂ ਨੂੰ ਬਰਾਬਰੀ ਦਾ ਹੱਕ ਮਿਲੇਗਾ ਤੇ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ‘ਚ ਭਟਕਣਾ ਨਹੀਂ ਪਵੇਗਾ।ਉਨ੍ਹਾਂ ਦੇ ਕੰਮਾਂ ਲਈ ਈ-ਸਰਵਿਸ ਸ਼ੁਰੂ ਕਰਨ ਲਈ ਯੋਗ ਕਦਮ ਚੁੱਕੇ ਜਾਣਗੇ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾਵੇਗਾ ਤੇ ਅਹਿਮ ਪ੍ਰਾਪਤੀਆਂ ਕਰਨ ਵਾਲੇ ਨੌਜਵਾਨਾਂ ਨੂੰ ਵਿਸ਼ੇਸ਼ ਮਾਣ ਸਨਮਾਨ ਦਿੱਤਾ ਜਾਵੇਗਾ।ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ 20 ਫਰਵਰੀ ਨੂੰ ਆਪਣਾ ਕੀਮਤੀ ਵੋਟ ਆਮ ਆਦਮੀ ਦੇ ਹੱਕ ਵਿੱਚ ਭੁਗਤਾਉਣ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …