Tuesday, August 25, 2026

ਪਿੰਡ ਬਾਜਕ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਭਰਵਾਂ ਹੁੰਗਾਰਾ

ਬਠਿੰਡਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇੰਜ. ਅਮਿਤ ਰਤਨ ਕੋਟਫੱਤਾ ਨੂੰ ਹਲਕੇ ਦੇ ਵੱਖ ਵੱਖ ਪਿੰਡਾਂ ‘ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸੇ ਤਹਿਤ ਪਿੰਡ ਬਾਜਕ ਵਿਖੇ ਪਿੰਡ ਵਾਸੀਆਂ ਵਲੋਂ ਵੱਡੀ ਗਿਣਤੀ ‘ਚ ਇਕੱਠੇ ਹੋ ਕੇ ਇੰਜ. ਅਮਿਤ ਰਤਨ ਨੂੰ ਭਰਪੂਰ ਸਮਰਥਨ ਦਿੰਦਿਆਂ ਲੱਡੂਆਂ ਨਾਲ ਤੋਲਿਆ ਗਿਆ।ਇੰਜ. ਅਮਿਤ ਰਤਨ ਕੋਟਫੱਤਾ ਨੇ ਕਿਹਾ ਕਿ ਹਰ ਸਰਵੇ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਚੋਣਾਂ ਵਿੱਚ ਸਪੱਸ਼ਟ ਬਹੁਮਤ ਮਿਲਦਾ ਨਜ਼਼ਰ ਆ ਰਿਹਾ ਹੈ॥ਜਿਸ ਤੋਂ ਸਾਫ਼ ਹੈ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਦਾ ਮਨ ਬਣਾ ਲਿਆ ਹੈ ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …