ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਵਾਰਡ ਨੰਬਰ 37 ਦੇ ਇਲਾਕੇ ਸ਼ਹੀਦ ਊਧਮ ਸਿੰਘ ਨਗਰ ਵਿਖੇ ਰਾਜਬੀਰ ਸਿੰਘ ਗਿੱਲ ਦੇ ਗ੍ਰਹਿ ’ਚ ਇਕ ਹਲਕਾ
ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਦੀ ਮੀਿਟਮਘ ਦੌਰਾਨ ਵੱਡੀ ਗਿਣਤੀ ’ਚ ਕੱਟੜ ਕਾਂਗਰਸੀ ਪਰਿਵਾਰ ਅਕਾਲੀ ਦਲ ’ਚ ਸ਼ਾਮਲ ਹੋ ਗਏ।ਤਲਬੀਰ ਗਿੱਲ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਅਕਾਲੀ ਬਸਪਾ ਗਠਜੋੜ ’ਚ ਸ਼ਾਮਲ ਹੋਣ ਵਾਲੇ ਰੁਪਿੰਦਰ ਸਿੰਘ, ਸੁਰਜੀਤ ਸਿੰਘ, ਕਸ਼ਮੀਰ ਸਿੰਘ, ਸੰਦੀਪ ਸਿੰਘ, ਹਰਭਜਨ ਸਿੰਘ, ਨਿਸ਼ਾਨ ਸਿੰਘ, ਬਲਜਿੰਦਰ ਸਿੰਘ ਆਦਿ ਨੂੰ ਪਾਰਟੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।ਗਿੱਲ ਨੇ 20 ਫਰਵਰੀ ਨੂੰ ਗਠਜੋੜ ਦੇ ਚੋਣ ਨਿਸ਼ਾਨ ‘ਤੱਕੜੀ’ ਦਾ ਬਟਨ ਦਬਾ ਕੇ ਉਨਾਂ ਨੂੰ ਜੇਤੂ ਬਣਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਗੁਰਦਿਆਲ ਸਿੰਘ ਭੁੱਲਰ, ਇੰਦਰਜੀਤ ਸਿੰਘ ਪੰਡੋਰੀ, ਬਲਜੀਤ ਸਿੰਘ ਰਾਜੂ ਕੋਠੀ ਵਾਲੇ, ਅਜੈਬੀਰਪਾਲ ਸਿੰਘ ਰੰਧਾਵਾ, ਸੁਰਜੀਤ ਸਿੰਘ ਖੰਡਾ, ਕਸ਼ਮੀਰ ਸਿੰਘ ਦੋਧੀ, ਲਖਬੀਰ ਸਿੰਘ, ਬਾਬਾ ਗੁਲਸ਼ਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਅਤੇ ਹੋਰ ਅਕਾਲੀ-ਬਸਪਾ ਆਗੂ ਤੇ ਵਰਕਰ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media