ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰਬਰ 57, 58 ਤੇ 60 ਤੋਂ ਇਲਾਵਾ ਹੋਰ ਇਲਾਕਿਆਂ ਵਿੱਚ ਘਰ-ਘਰ ਚੋਣ ਪ੍ਰਚਾਰ
ਕੀਤਾ।ਜਿਸ ਦੌਰਾਨ ਸੋਨੀ ਨੇ ਕਿਹਾ ਕਿ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹਰ ਵਾਰ ਦੀ ਤਰ੍ਹਾਂ ਉਹ ਇਸ ਵਾਰ ਵੀ ਕੇਂਦਰੀ ਹਲਕੇ ਤੋਂ ਭਾਰੀ ਬਹੁਮਤ ਨਾਲ ਜਿੱਤਣਗੇ।ਉਨ੍ਹਾਂ ਕਿਹਾ ਕਿ ਕੇਂਦਰੀ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਇੱਕ ਤਰਫਾ ਵੋਟ ਪਵੇਗੀ।ਕਿਉਂਕਿ ਉਨ੍ਹਾਂ ਹਲਕੇ ਦੇ ਸਰਬਪੱਖੀ ਵਿਕਾਸ ‘ਚ ਕੋਈ ਕਮੀ ਨਹੀਂ ਰਹਿਣ ਦਿੱਤੀ।ਇਸ ਮੌਕੇ ਕੌਂਲਸਰ ਵਿਕਾਸ ਸੋਨੀ, ਚੇਅਰਮੈਨ ਮਹੇਸ਼ ਖੰਨਾ, ਡਿਪਟੀ ਮੇਅਰ ਯੂਨਸ ਕੁਮਾਰ, ਸਰਬਜੀਤ ਸਿੰਘ ਲਾਟੀ, ਪ੍ਰਧਾਨ ਯੋਗਰਾਜ, ਰਿਕੀ ਸ਼ਰਮਾ, ਸ਼ੁਕਲਾ ਪ੍ਰਧਾਨ, ਸੂਰੀਆ ਪ੍ਰਧਾਨ, ਸੂਰੀ ਪਰਿਵਾਰ ਸਮੇਤ ਵੱਡੀ ਗਿਣਤੀ ‘ਚ ਕਾਂਗਰਸ ਪਾਰਟੀ ਦੇ ਵਰਕਰ ਮੌਜ਼ੂਦ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media