ਪਠਾਨਕੋਟ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ‘ਚ ਵਿਧਾਨ ਸਭਾ ਚੋਣਾਂ-2022 ਦੇ ਅਧੀਨ 8 ਫਰਵਰੀ ਨੂੰ ਭਾਰਤੀ ਚੋਣ ਕਮਿਸ਼ਨ ਵਲੋਂ
ਜਿਲ੍ਹਾ ਪਠਾਨਕੋਟ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ) ਅਤੇ 003-ਪਠਾਨਕੋਟ) ਲਈ ਨਿਯੁੱਕਤ ਖਰਚਾ ਅਬਜਰਵਰ ਅਮਿਤ ਕੁਮਾਰ ਸੋਨੀ ਵਲੋਂ 8 ਫਰਵਰੀ ਨੂੰ ਖਰਚਾ ਰਜਿਸਟਰਾਂ ਦੀ ਜਾਂਚ ਲਈ ਅਤੇ ਮਿਲਾਣ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨਿਰਧਾਰਿਤ ਕੀਤਾ ਗਿਆ ਸੀ। ਜਿਸ ਵਿੱਚ ਕਰਤਾਰ ਸਿੰਘ ਸਪੁੱਤਰ ਗੁਰਬਚਨ ਸਿੰਘ ਉਮੀਦਵਾਰ ਸ਼ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਨਿਵਾਸੀ ਪਿੰਡ ਬਾਰਠ ਸਾਹਿਬ ਸਰਨਾ ਪਠਾਨਕੋਟ ਨਾ ਤਾਂ ਖਰਚਾ ਰਜਿਸਟਰ ਮਿਲਾਣ ਲਈ ਆਪ ਹਾਜ਼ਰ ਹੋਏ ਅਤੇ ਨਾਂ ਹੀ ਉਨ੍ਹਾਂ ਦਾ ਕੋਈ ਨੁਮਾਇੰਦਾ ਹਾਜ਼ਰ ਹੋ ਸਕਿਆ।ਜਿਸ ਦੇ ਚੱਲਦਿਆਂ ਰਿਟਰਨਿੰਗ ਅਫਸਰ 003 ਪਠਾਨਕੋਟ ਵਲੋਂ ਉਪਰੋਕਤ ਉਮੀਦਵਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਹਲਕਾ 003 ਪਠਾਨਕੋਟ ਨੇ ਦੱਸਿਆ ਕਿ ਉਮੀਦਵਾਰ ਨੂੰ 10 ਫਰਵਰੀ ਨੂੰ ਸਵੇਰੇ 11 ਵਜੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਚੋਣ ਖਰਚਾ ਰਜਿਸਟਰ ਦੇ ਨਾਲ ਹਾਜ਼ਰ ਹੋਣ ਲਈਨੋਟਿਸ ਦਿੱਤਾ ਗਿਆ ਹੈ।ਹਾਜਰ ਨਾ ਹੋਣ ਦੀ ਸੂਰਤ ਵਿੱਚ ਉਪਰੋਕਤ ਦੇ ਖਿਲਾਫ ਸੈਕਸ਼ਨ 77, ਆਰ.ਪੀ ਐਕਟ 1951 ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media