ਸੰਗਰੂਰ, 10 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ
ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ ‘ਸ਼ੇਰਾ` ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਜਨਰਲ ਅਬਜ਼ਰਵਰ ਸੁਬੋਧ ਯਾਦਵ ਵਲੋਂ ਲਾਂਚ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸਿਸਟਮੈਟਿਕ ਵੋਟਰ ਐਜੂਕਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਸ਼ਮੂਲੀਅਤ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਅਤੇ ਨੈਤਿਕ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਸਵੀਪ ਯੋਜਨਾ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ `ਤੇ ਵੋਟਰ ਜਾਗਰੂਕਤਾ ਸੰਦੇਸ਼ਾਂ ਨੂੰ ਵਿਆਪਕ ਤੌਰ `ਤੇ ਪ੍ਰਸਾਰਿਤ ਕਰਨ ਤੋਂ ਇਲਾਵਾ ਚੋਣ ਮਸਕਟ, ‘ਸ਼ੇਰਾ’ ਦੇ ਪੋਸਟਰ, ਤਸਵੀਰਾਂ ਅਤੇ ਵੱਡੇ ਆਕਾਰ ਦੇ ਕੱਟ-ਆਊਟਾਂ ਦੀ ਵਰਤੋਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਹ ਖਾਸ ਤੌਰ `ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ।
ਵਧੀਕ ਜਿਲ੍ਹਾ ਚੋਣ ਅਫ਼ਸਰ ਅਨਮੋਲ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ 20 ਫਰਵਰੀ ਨੂੰ ਉਹ ਆਪਣੀ ਵੋਟ ਜ਼ਰੂਰ ਪਾਉਣ ਤਾਂ ਜੋ ਜਿਲ੍ਹੇ ਵਿੱਚ 100 ਫੀਸਦੀ ਵੋਟਿੰਗ ਹੋ ਸਕੇ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media