ਵਧੀਕ ਜ਼ਿਲਾ ਚੋਣ ਅਫ਼ਸਰ ਵਲੋਂ ਹੁਣ ਤੱਕ ਕੀਤੇ ਪ੍ਰਬੰਧਾਂ ਦੀ ਸਮੀਖਿਆ
ਸੰਗਰੂਰ, 10 ਫ਼ਰਵਰੀ (ਜਗਸੀਰ ਲੌਂਗੋਵਾਲ) – ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਦਿਵਿਆਂਗ ਵੋਟਰਾਂ ਲਈ ਸੁਖਾਵੇਂ ਮਾਹੌਲ ਵਿੱਚ ਮਤਦਾਨ ਨੂੰ ਯਕੀਨੀ
ਬਣਾਉਣ ਲਈ ਵੀਲ ਚੇਅਰ, ਵਾਹਨ ਸੁਵਿਧਾ ਤੇ ਵਲੰਟੀਅਰ ਪੱਧਰ ’ਤੇ ਸਹਾਇਤਾ ਪ੍ਰਦਾਨ ਕਰਨ ਲਈ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਵਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਵਧੀਕ ਜ਼ਿਲਾ ਚੋਣ ਅਫ਼ਸਰ ਅਨਮੋਲ ਸਿੰਘ ਧਾਲੀਵਾਲ ਨੇ ਕਿਹਾ ਕਿ ਚੋਣਾਂ ਵਾਲੇ ਦਿਨ 20 ਫਰਵਰੀ ਨੂੰ ਜ਼ਿਲੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਦਿਵਿਆਂਗ ਵੋਟਰਾਂ ਲਈ ਵੀਲ ਚੇਅਰ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਨੇ ਜ਼ਿਲਾ ਸਿੱਖਿਆ ਅਫ਼ਸਰ ਅਤੇ ਯੂਥ ਕਲੱਬਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿਵਿਆਂਗ ਵੋਟਰਾਂ ਦੀ ਸੁਵਿਧਾ ਲਈ ਐਨ.ਐਸ.ਐਸ ਤੇ ਐਨ.ਸੀ.ਸੀ ਵਲੰਟੀਅਰਾਂ ਦੀ ਤਾਇਨਾਤੀ ਕੀਤੀ ਜਾਵੇ।
ਉਨਾਂ ਸਬੰਧਤ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਦਿਵਿਆਂਗ ਵੋਟਰਾਂ ਦੇ ਘਰ ਜਾ ਕੇ ਉਨਾਂ ਨੂੰ ਨਿੱਜੀ ਤੋਰ ’ਤੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ।ਉਨਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਰਜਿਸਟਰਡ ਦਿਵਿਆਂਗ ਵੋਟਰਾਂ ਵਲੋਂ ਪੀ.ਡਬਲਿਊ.ਡੀ ਐਪ ਡਾਉਨਲੋਡ ਕੀਤੀ ਜਾਵੇ ਅਤੇ ਭਾਰਤੀ ਚੋਣ ਕਮਿਸ਼ਨ ਵਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਦਾ ਲਾਭ ਲੈਣ ਲਈ ਖੁਦ ਨੂੰ ਐਪ ’ਤੇ ਰਜਿਸਟਰ ਵੀ ਕੀਤਾ ਜਾਵੇ।
Punjab Post Daily Online Newspaper & Print Media