ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਸੁਨਾਮ ਤੋਂ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਨੇ ਚੋਣ ਸਰਗਰਮੀਆਂ ਤੇਜ਼ ਕਰਦਿਆਂ ਹਲਕੇ ਦੇ
ਅੱਧੀ ਦਰਜਨ ਤੋਂ ਵੱਧ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ।ਪਿੰਡ ਨਮੋਲ, ਸ਼ੇਰੋਂ, ਸ਼ਾਹਪੁਰ ਕਲਾਂ, ਮਾਡਲ ਟਾਊਨ-1, ਭੱਮਾਬੱਦੀ, ਉਭਾਵਾਲ, ਕਿਲਾ ਭਰੀਆਂ, ਦੁੱਗਾਂ, ਕੁੰਨਰਾਂ ਅਤੇ ਬਹਾਦਰਪੁਰ ਵਿਖੇ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦੇ ਲੋਕ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ।ਲੋਕ ਆਪ ਮੁਹਾਰੇ ਕਾਂਗਰਸ ਦੀਆਂ ਮੀਟਿੰਗਾਂ ਵਿੱਚ ਆ ਰਹੇ ਹਨ।ਧੀਮਾਨ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੋਂ ਸੂਬੇ ਦੇ ਲੋਕਾਂ ਨੂੰ ਕੋਈ ਆਸ ਨਹੀਂ ਹੈ।ਲੋਕ ਇਨ੍ਹਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾ ਰਹੇ।ਸੂਬੇ ਦੇ ਲੋਕ ਦੂਜੀ ਵਾਰ ਕਾਂਗਰਸ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਲੋਕ ਇੱਕ ਵਾਰ ਸੇਵਾ ਦਾ ਮੌਕਾ ਦੇਣ ਤਾਂ ਹਲਕੇ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ‘ਤੇ ਹੱਲ ਕਰਵਾਈਆਂ ਜਾਣਗੀਆਂ।
Check Also
ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …
Punjab Post Daily Online Newspaper & Print Media