Thursday, July 23, 2026

ਆਪ ਉਮੀਦਵਾਰ ਡਾ. ਨਿੱਜ਼ਰ ਨੂੰ ਪਿੰਡ ਸੁਲਤਾਨਵਿੰਡ `ਚ ਮਿਲਿਆ ਭਰਪੂਰ ਹੁੰਗਾਰਾ      

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਪਿੰਡ ਸੁਲਤਾਨਵਿੰਡ ਵਿੱਚ ਪ੍ਰਚਾਰ ਦੌਰਾਨ ਭਰਪੂਰ ਹੁੰਗਾਰਾ ਮਿਲਿਆ।ਇਸ ਦੌਰਾਨ ਪਿੰਡ ਦੀਆਂ ਸੈਂਕੜੇ ਇਸਤਰੀਆਂ ਨੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਦਾ ਫੜ ਕੇ ਇਸ ਵਾਰ ਡਾ. ਨਿੱਜ਼ਰ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿੱਤਾ।ਉਨਾਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਧਦੇ ਜਾ ਰਹੇ ਨਸ਼ੇ ਦੇ ਕਾਰਨ ਪੰਜਾਬ ਦੀਆਂ ਮਹਿਲਾਵਾਂ ਸੰਤਾਪ ਹੰਢਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਵਧਣ ਦਾ ਕਾਰਨ ਭਾਵੇਂ ਜੋ ਵੀ ਰਿਹਾ ਹੋਵੇ, ਪਰ ਸਮੇਂ ਸਮੇਂ ‘ਤੇ ਪੰਜਾਬ ਵਿੱਚ ਰਾਜ ਕਰ ਚੁੱਕੀਆਂ 17 ਸਰਕਾਰਾਂ ਇਸ ਨੂੰ ਰੋਕਣ ਵਿੱਚ ਅਸਫਲ ਸਾਬਤ ਹੋਈਆਂ ਹਨ।ਇਸ ਲਈ ਹੁਣ ਇੱਕ ਮੌਕਾ ਆਮ ਆਦਮੀ ਪਾਰਟੀ, ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਦੇਣਾ ਚਾਹੀਦਾ ਹੈ।ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਚੋਣ ਮਨੋਰਥ ਪੱਤਰ ਵਿੱਚ ਕੀਤੇ ਇਕ-ਇਕ ਵਾਅਦੇ ਨੂੰ ਪੂਰਾ ਕਰੇਗੀ ।
             ਇਸ ਮੌਕੇ ਮਾਸਟਰ ਖਜਾਨ ਸਿੰਘ, ਸਤਨਾਮ ਸਿੰਘ ਡੇਅਰੀ ਵਾਲੇ, ਮਨਜੀਤ ਸਿੰਘ ਫੌਜੀ, ਗੁਰਵਿੰਦਰ ਸਿੰਘ ਆਦਿ ਵੀ ਮੌਜ਼ੂਦ ਸਨ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …