ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਦੇ ਨੌਜਵਾਨ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਦੀ ਧਰਮ ਪਤਨੀ
ਮੈਡਮ ਰੁੁਚਿਕਾ ਧੀਮਾਨ ਨੇ ਲੌਂਗੋਵਾਲ ਦੇ ਵੱਖ-ਵੱਖ ਵਾਰਡਾਂ ਵਿੱਚ ਘਰ ਘਰ ਜਾ ਕੇ ਵੋਟਰਾਂ ਨੂੰ ਆਪਣੇ ਪਤੀ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ।ਮੈਡਮ ਰੁੁਚਿਕਾ ਧੀਮਾਨ ਨੇ ਕਿਹਾ ਸਾਨੂੰ ਹਲਕੇ ਦੇ ਵੋਟਰਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਉਹ ਰਿਕਾਰਡ ਤੋੜ ਵੋਟਾਂ ਨਾਲ ਹਲਕਾ ਸੁਨਾਮ ਤੋਂ ਆਪਣੀ ਜਿੱਤ ਦਰਜ਼ ਕਰਵਾਵਾਂਗੇ।
ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਚੋਟੀਆ, ਨਗਰ ਕੌਂਸਲ ਲੌਂਗੋਵਾਲ ਦੇ ਮੀਤ ਪ੍ਰਧਾਨ ਬੀਬੀ ਨਸੀਬ ਕੌਰ ਚੋਟੀਆਂ, ਕੌਂਸਲਰ ਜਗਜੀਤ ਸਿੰਘ ਕਾਲਾ, ਕੌਂਸਲਰ ਸ਼ੁਕਰਪਾਲ ਸਿੰਘ, ਕਾਂਗਰਸੀ ਆਗੂ ਸੁਖਦੇਵ ਸਿੰਘ, ਬੀਬੀ ਸੁਰਜੀਤ ਕੌਰ ਭੱਠਲ ਅਤੇ ਵੱਡੀ ਗਿਣਤੀ ‘ਚ ਮਹਿਲਾ ਕਾਂਗਰਸ ਦੀਆਂ ਵਰਕਰ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media