ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣਾਂ 2022 ਦੇ ਸਬੰਧ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਸ਼ਹਿਰ ਵਿੱਚ ਸਖ਼ਤ ਸਰੱਖਿਆ ਪ੍ਰਬੰਧ ਕੀਤੇ ਗਏ ਹਨ।ਜਿਸ ਤਹਿਤ ਪੈਰਾਮਿਲਟਰੀ ਫੋਰਸ ਅਤੇ ਲੋਕਲ ਪੁਲਿਸ ਵਲੋਂ ਸ਼ਹਿਰ ਦੇ ਅੰਦਰੂਨੀ ਅਤੇ ਬਾਹਰੀ ਇਲਾਕਿਆਂ ਵਿੱਚ 24 ਘੰਟੇ ਨਾਕਬੰਦੀ ਕਰਕੇ ਵਾਹਣਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸਮੇਂ ਸਮੇਂ ਫਲੈਗ ਮਾਰਚ, ਸੰਵੇਦਨਸ਼ੀਲ ਇਲਾਕਿਆਂ ਵਿੱਚ ਸਰਚ ਅਭਿਆਨ ਵੀ ਚਲਾਏ ਜਾ ਰਹੇ ਹਨ ਅਤੇ ਸਮਾਜ਼ ਵਿਰੋਧੀ ਮਾੜੇ ਅਨਸਰਾਂ ਨੂੰ ਕਾਬੂ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਈਆ ਜਾ ਸਕਣ ਅਤੇ ਕਾਨੂੰਨੀ ਵਿਵਸਥਾ ਬਹਾਲ ਰਹੇ।
ਚੋਣ ਕਮਿਸ਼ਨ ਤੇ ਡੀ.ਜੀ.ਪੀ ਪੰਜਾਬ ਦੇ ਹੁੱਕਮ ਅਨੁਸਾਰ ਸੁਖਚੈਨ ਸਿੰਘ ਗਿੱਲ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਦਿਸ਼ਾ ਨਿਰਦਸ਼ਾਂ ਮੁਤਾਬਿਕ ਰਛਪਾਲ ਸਿੰਘ ਪੀ.ਪੀ.ਐਸ, ਡੀ.ਸੀ.ਪੀ ਡਿਟਕੈਟਿਵ ਅੰਮ੍ਰਿਤਸਰ ਦੀ ਅਗਵਾਈ ਹੇਠ ਨਵਜੋਤ ਸਿੰਘ ਪੀ.ਪੀ.ਐਸ, ਏ.ਡੀ.ਸੀ.ਪੀ ਸਿਟੀ-1 ਅੰਮ੍ਰਿਤਸਰ, ਅਭਿਮੰਨਿਊ ਰਾਣਾ, ਆਈ.ਪੀ.ਐਸ, ਏ.ਸੀ.ਪੀ ਈਸਟ ਅੰਮ੍ਰਿਤਸਰ ਜੋਗਿੰਦਰ ਸਿੰਘ,ਪੀ.ਪੀ.ਐਸ, ਏ.ਸੀ.ਪੀ ਲਾਇਸੈਂਸਿੰਗ ਗੁਰਿੰਦਰਬੀਰ ਸਿੰਘ ਚੰਦੀ ਪੀ.ਪੀ.ਐਸ, ਏ.ਸੀ.ਪੀ ਡਿਟੈਕਟਿਵ ਅੰਮ੍ਰਿਤਸਰ ਇਕਬਾਲ ਸਿੰਘ ਪੀ.ਪੀ.ਐਸ, ਏ.ਸੀ.ਪੀ ਟਰੈਫਿਕ, ਅੰਮ੍ਰਿਤਸਰ ਅਤੇ ਅੰਮ੍ਰਿਤਸਰ ਦਿਹਾਤੀ ਤੋਂ ਮਨੋਜ਼ ਕੁਮਾਰ ਐਸ.ਪੀ (ਡੀ), ਰਵਿੰਦਰ ਸਿੰਘ ਡੀ.ਐਸ.ਪੀ ਤੇ ਦਿਲਬਾਗ ਸਿੰਘ ਡੀ.ਐਸ.ਪੀ ਅੰਮ੍ਰਿਤਸਰ ਦਿਹਾਤੀ, ਜੇਲ੍ਹ ਦੇ ਅਧਿਕਾਰੀਆਂ ਅਤੇ ਚੋਣ ਅਫ਼ਸਰ ਅੰਮ੍ਰਿਤਸਰ ਵਲੋਂ ਭੇਜੀ ਗਈ ਟੀਮ ਵਲੋਂ ਸਾਂਝੇ ਤੌਰ ‘ਤੇ ਕੈਦੀਆਂ ਦੀਆਂ ਗਤੀਵਿਧੀਆਂ ਨੂੰ ਚੈਕ ਕਰਨ ਲਈ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਚੈਕਿੰਗ ਅਭਿਆਨ ਦੌਰਾਨ ਗਜ਼ਟਿਡ ਅਫ਼ਸਰ ਦੀ ਅਗਵਾਈ ਹੇਠ ਕਰੀਬ 300 ਪੁਲਿਸ ਜਵਾਨਾਂ ਨਾਲ ਗਜਟਿਡ ਅਫ਼ਸਰਾਂ ਦੀ ਦੇਖ-ਰੇਖ ਵਿੱਚ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਅਤੇ ਜੇਲ੍ਹ ਦੀਆਂ ਬੈਰਕਾਂ ਤੇ ਆਲੇ ਦੁਆਲੇ ਦੇ ਏਰੀਆ ਦੀ ਬਹੁਤ ਹੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ ਅਤੇ ਜੇਲ੍ਹ ਦੇ ਬਾਹਰਵਾਰ ਬਾਊਂਡਰੀ ਦੀਵਾਰ ਦੇ ਆਸਪਾਸ ਦੇ ਏਰੀਏ ਨੂੰ ਵੀ ਚੰਗੀ ਤਰ੍ਹਾਂ ਖੰਘਾਲਿਆ ਗਿਆ।ਇਸ ਤਲਾਸ਼ੀ ਅਭਿਆਨ ਦੋਰਾਨ ਕੋਈ ਵੀ ਸ਼ੱੱਕੀ ਜਥ ਇਤਰਾਜ਼ਯੋਗ ਵਸਤੂ ਨਹੀ ਮਿਲੀ।
ਇਸ ਤੋਂ ਬਾਅਦ ਡੀ.ਸੀ.ਪੀ ਡਿਟੈਕਟਿਵ ਅੰਮ੍ਰਿਤਸਰ ਰਛ਼ਪਾਲ ਸਿੰਘ ਪੀ.ਪੀ.ਐਸ ਵਲੋਂ ਸਮੇਤ ਪੁਲਿਸ ਫੋਰਸ ਥਾਣਾ ਛੇਹਰਟਾ, ਇਸਲਾਮਾਬਾਦ ਅਤੇ ਕੰਨਟੋਮੈਟ ਦੇ ਖੇਤਰ ਵਿੱਚ ਫਲੈਗ ਮਾਰਚ ਵੀ ਕੱਢਿਆ ਗਿਆ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …