ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – 20 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 20 ਫਰਵਰੀ
2022 ਐਤਵਾਰ ਨੂੰ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ (ਪੇਡ ਹਾਲੀਡੇ) ਦਾ ਐਲਾਨ ਕੀਤਾ ਗਿਆ ਹੈ।ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ 20 ਫਰਵਰੀ ਨੂੰ ਜਿਲ੍ਹੇ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰਾ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20 ਫਰਵਰੀ 2022 ਨੂੰ ਵੋਟ ਪਾਉਣ ਲਈ ਤਨਖਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ।ਉਨਾਂ ਕਿਹਾ ਕਿ 20 ਫਰਵਰੀ ਨੂੰ ਵੋਟਿੰਗ ਦਾ ਨਤੀਜਾ 10 ਮਾਰਚ 2022 ਨੂੰ ਐਲਾਨਿਆ ਜਾਵੇਗਾ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media