Wednesday, August 26, 2026

ਵਪਾਰੀ ਵਰਗ ਨੇ ਜਸਵਿੰਦਰ ਧੀਮਾਨ ਨੂੰ ਦਿੱਤਾ ਸਮਰਥਨ

ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਸੁਨਾਮ ਦੀ ਅਨਾਜ ਮੰਡੀ ਵਿਖੇ ਵਪਾਰੀ ਵਰਗ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵਿੰਦਰ ਧੀਮਾਨ ਦਾ ਸਾਥ ਦੇਣ ਦਾ ਐਲਾਨ ਕੀਤਾ ਗਿਆ।ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਸੋਨੀ ਖਡਿਆਲਿਆ ਦੀ ਦੇਖ-ਰੇਖ ਹੇਠ ਵਪਾਰੀ ਵਰਗ ਵਲੋਂ ਕਰਵਾਏ ਗਏ ਸਮਾਗਮ ਵਿਚ ਜਸਵਿੰਦਰ ਸਿੰਘ ਧੀਮਾਨ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੀ ਹਾਜ਼ਰੀ ਵਿੱਚ ਵਪਾਰੀ ਵਰਗ ਨੇ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸਰਕਾਰ ਬਣਾਉਣ ਦਾ ਮੁੱਢ ਬੰਨ੍ਹਣਗੇ।ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਹਲਕਾ ਵਾਸੀਆਂ ਵਲੋਂ ਜਸਵਿੰਦਰ ਧੀਮਾਨ ਨੂੰ ਭਰਪੂਰ ਪਿਆਰ ਦਿੱਤਾ ਜਾ ਰਿਹਾ ਹੈ।ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਰਕਾਰ ਆਉਣ ‘ਤੇ ਜਿਥੇ ਵਪਾਰੀ ਵਰਗ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇਗਾ, ਉਥੇ ਸਮੁੱਚੇ ਉਹ ਹਲਕੇ ਦੇ ਵਿਕਾਸ ਲਈ ਖਾਸ ਤੌਰ ਤੇ ਵੱਡੇ ਪੈਕੇਜ਼ ਲੈ ਕੇ ਆਉਣਗੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …