Wednesday, August 26, 2026

ਬੇਰੁਜ਼ਗਾਰ ਅਧਿਆਪਕਾਂ ਨੇ ਵਿਨਰਜੀਤ ਗੋਲਡੀ ਨੂੰ ਸੌਂਪਿਆ ਮੰਗ ਪੱਤਰ

ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਬੇਰੁਜ਼ਗਾਰ ਬੀ.ਐਡ ਟੈਟ ਪਾਸ ਅਧਿਆਪਕ ਯੂਨੀਅਨ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਚੋਣ ਲੜਨ ਵਾਲੇ ਹਰੇਕ ਉਮੀਦਵਾਰ ਨੂੰ ਮੰਗ ਪੱਤਰ ਦੇਣ ਅਤੇ ਕਾਂਗਰਸੀ ਉਮੀਦਵਾਰਾਂ ਨੂੰ ਮੰਗ ਪੱਤਰਾਂ ਦੇ ਨਾਲ-ਨਾਲ ਸਵਾਲ ਕਰਨ ਦੀ ਵਿੱਢੀ ਮੁਹਿੰਮ ਤਹਿਤ ਸੰਗਰੂਰ ਵਿਖੇ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਵਿਰਨਜੀਤ ਗੋਲਡੀ ਨੂੰ ਬੇਰੁਜ਼ਗਾਰ ਬੀ ਐਡ ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਆਗ ਹਰਦਮ ਸਿੰਘ ਵੱਲੋ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਨੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ ਅਤੇ ਲਟਕ ਰਹੀਆਂ ਮਾਸਟਰ ਕੇਡਰ ਦੀਆਂ 4161 ਅਸਾਮੀਆਂ ਵਿੱਚ ਖਾਸ ਕਰਕੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਅਸਾਮੀਆਂ ਵਿੱਚ ਵਾਧਾ ਕਰਕੇ ਭਰਤੀ ਨੂੰ ਤੁਰੰਤ ਮੁਕੰਮਲ ਕਰਨ ਦੀ ਮੰਗ ਕੀਤੀ।
                  ਅਕਾਲੀ ਬਸਪਾ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਸਰਕਾਰ ਬਣਨ ਉਪਰੰਤ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤਾ। ਇਸ ਮੌਕੇ ਹਰਪ੍ਰੀਤ ਸੰਗਰੂਰ, ਅਮਿਤ ਸੰਗਰੂਰ ਆਦਿ ਆਗੂ ਹਾਜ਼ਰ ਸਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …