Tuesday, August 25, 2026

ਖ਼ਾਲਸਾ ਕਾਲਜ ਗਰਲਜ਼ ਸਕੂਲ ਵਿਖੇ ਏਡਜ਼ ਸਬੰਧੀ ਜਾਗਰੂਕਤਾ ਪ੍ਰੋਗਰਾਮ

ਅੰਮ੍ਰਿਤਸਰ, 12 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ’ਚ ਏਡਜ਼ ਸਬੰਧੀ ਜਾਗਰੂਕ ਕਰਨ ਲਈ ਸਮਾਰੋਹ ਕਰਵਾਇਆ ਗਿਆ।ਜਿਸ ਵਿਚ ਵਿਗਿਆਨ ਵਿਭਾਗ ਦੀਆਂ ਵਿਦਿਆਰਥਣਾਂ ਨੇ ਸ਼ਮੂਲ਼ੀਅਤ ਕੀਤੀ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਉਕਤ ਪ੍ਰੋਗਰਾਮ ਅਧੀਨ ਵਿਦਿਆਰਥਣਾਂ ’ਚ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ।ਵਿਦਿਆਰਥਣਾਂ ਵਲੋਂ ਮੁੱਖ ਤੌਰ ’ਤੇ ਇਕ ਨਾਟਕ ਸਾਵਧਾਨ ਇੰਡੀਆ ਪੇਸ਼ ਕੀਤਾ ਗਿਆ।ਜਿਸ ਵਿੱਚ ਇਸ ਬਿਮਾਰੀ ਦੇ ਫੈਲਣ ਅਤੇ ਬਚਾਅ ਦੇ ਕਾਰਨਾਂ ਬਾਰੇ ਦੱਸਿਆ ਗਿਆ।ਪ੍ਰੋਗਰਾਮ ਦੇ ਅਖੀਰ ’ਚ ਪ੍ਰਿੰ: ਨਾਗਪਾਲ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …