Thursday, October 15, 2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਬੈਂਕ ਸੇਵਾਵਾਂ ਸਬੰਧੀ ਪ੍ਰੋਗਰਾਮ

ਅੰਮ੍ਰਿਤਸਰ, 12 ਫਰਵਰੀ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਸਦਕਾ ਬੈਕਿੰਗ ਨਾਲ ਸਬੰਧਿਤ ਸੇਵਾਵਾਂ ਬਾਰੇ ਵਿਦਿਆਰਥਣਾਂ ਨੂੰ ਜਾਣਕਾਰੀ ਪ੍ਰਦਾਨ ਕਰਨ ਲਈ ਐਚ.ਡੀ.ਐਫ.ਸੀ ਬੈਂਕ ਦੇ ਸਟਾਫ਼ ਵਲੋਂ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਵਿਚ ਕੋਆਰਡੀਨੇਟਰ ਲੀਸ਼ਾ ਤਨੇਜਾ, ਸੇਲਜ਼ ਅਫ਼ਸਰ ਪੂਨਮਪ੍ਰੀਤ ਕੌਰ ਅਤੇ ਰਮਨਦੀਪ ਕੌਰ ਉਚੇਚੇ ਤੌਰ ’ਤੇ ਪੁੱਜੇੇ।ਜਿਨ੍ਹਾਂ ਨੂੰ ਪ੍ਰਿੰ: ਨਾਨਕ ਸਿੰਘ ਨੇ ‘ਜੀ ਆਇਆ’ ਕਿਹਾ।
ਕੋਆਰਡੀਨੇਟਰ ਤਨੇਜਾ ਨੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਨੂੰ ਬੈਂਕਿੰਗ ਸੇਵਾਵਾਂ ਜਿਵੇਂ ਕਿ ਆਨਲਾਈਨ ਬੈਂਕਿੰਗ, ਕ੍ਰੈਡਿਟ ਕਾਰਡ ਸਹੂਲਤਾਂ ਪ੍ਰਦਾਨ ਕਰਨਾ, ਐਫ਼.ਡੀ, ਆਰ.ਡੀ ਖਾਤਾ ਖੋਲ੍ਹਣਾ ਅਤੇ ਕੁੱਝ ਹੋਰ ਸੁਵਿਧਾਵਾਂ ਬਾਰੇ ਦੱਸਿਆ।
                    ਪ੍ਰਿੰ: ਨਾਨਕ ਸਿੰਘ ਨੇ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਲਜ ਸਟਾਫ਼ ਅਤੇ ਵਿਦਿਆਰਥਣਾਂ ਦੀ ਸਹੂਲਤ ਬੈਂਕ ਅਧਿਕਾਰੀਆਂ ਦੁਆਰਾ ਹਰ ਤਰ੍ਹਾਂ ਦੀ ਬੈਕਿੰਗ ਸਹੂਲਤ ਤੋਂ ਇਲਾਵਾ 24 ਘੰਟੇ ਏ.ਟੀ.ਐਮ, ਨਗਦੀ ਜਮ੍ਹਾ ਕਰਵਾਉਣ ਅਤੇ ਪਾਸ ਬੁੱਕ ਦੀ ਪ੍ਰਿੰਟਿੰਗ ਆਦਿ ਸਹੂਲਤ ਬਾਰੇ ਚਾਨਣਾ ਪਾਇਆ ਗਿਆ ਹੈ, ਜੋ ਕਿ ਸਟਾਫ਼ ਅਤੇ ਵਿਦਿਆਰਥਣਾਂ ਲਈ ਕਾਫ਼ੀ ਲਾਹੇਵੰਦ ਸਾਬਿਤ ਹੋਵੇਗੀ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …