ਕਪੂਰਥਲਾ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤੀ ਚੋਣ ਵਲੋਂ ਚਲਾਏ ਜਾ ਰਹੇ ਸੁਵਿਧਾ ਵੈਬ ਪੋਰਟਲ
ਵਿੱਚ ਰਾਜਨੀਤਕ ਪਾਰਟੀਆਂ ਨੂੰ ਚੋਣਾਂ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਮਨਜ਼ੂਰੀਆਂ ਦੇਣ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਨੁਪਮ ਕਲੇਰ ਦੀ ਡਿਊਟੀ ਲਗਾਈ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸੁਵਿਧਾ ਵੈਬ ਪੋਰਟਲ ਵਿੱਚ ਰਾਜਨੀਤਿਕ ਪਾਰਟੀਆਂ ਨੂੰ ਚੋਣਾਂ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਮਨਜ਼ੂਰੀਆਂ ਦੀ ਪ੍ਰਵਾਨਗੀ ਦੇਣ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਨੁਪਮ ਕਲੇਰ ਨੂੰ ਤਾਇਨਾਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਪ੍ਰਵਾਨਗੀ ਜਿਵੇਂ ਕਿ ਵਹੀਕਲ ਪਰਮਿਟ, ਹੈਲੀਪੈਡ ਜਾਂ ਹੈਲੀਕਪਟਰ, ਅੰਤਰ ਜ਼ਿਲ੍ਹਾ ਵਹੀਕਲ, ਲਾਊਡ ਸਪੀਕਰ, ਰੈਲੀਆਂ ਜਾਂ ਮੀਟਿੰਗਾਂ ਦੇ ਲਈ ਕਿਸੇ ਵੀ ਤਰ੍ਹਾਂ ਦੀ ਪ੍ਰਵਾਨਗੀ ਨੋਡਲ ਅਫਸਰ ਤੋਂ ਲਈ ਜਾ ਸਕਦੀ ਹੈ।ਸ੍ਰੀਮਤੀ ਕਲੇਰ ਦੀ ਟੀਮ ਵਿਚ ਰਮਨ ਕੁਮਾਰ, ਅਮਰਜੀਤ ਸਿੰਘ ਅਤੇ ਦੀਪਕ ਕੁਮਾਰ (ਕੰਪਿਊਟਰ ਫੈਕਲਟੀ) ਸ਼ਾਮਲ ਹਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media