Tuesday, October 13, 2026

ਆਮ ਆਦਮੀ ਪਾਰਟੀ ਦਾ ਸਰਕਲ ਪ੍ਰਧਾਨ ਕਾਂਗਰਸ ‘ਚ ਸ਼ਾਮਲ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਹਲਕਾ ਪੱਛਮੀ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਦੀ ਅਗਵਾਈ ‘ਚ ਅੰਮ੍ਰਿਤਸਰ ਦੀ ਗੁਮਟਾਲਾ ਕਲੋਨੀ ਤੋਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਅਮਨ ਕੁਮਾਰ ਭਨੋਟ ਕਾਂਗਰਸ ਵਿੱਚ ਸ਼ਾਮਲ ਹੋ ਗਏ।ਅਮਨ ਕੁਮਾਰ ਭਨੋਟ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿੱਚ ਸਰਕਲ ਪ੍ਰਧਾਨ ਦੇ ਤੌਰ ‘ਤੇ ਸੇਵਾ ਨਿਭਾਅ ਰਹੇ ਸਨ।ਪਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਉਨ੍ਹਾਂ ਨੇ ਇਸ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਨਾਂ ਨੇ ਡਾ. ਰਾਜ ਕੁਮਾਰ ਵੇਰਕਾ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ ਹੈ।ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵਰਕਰਾਂ ਨੂੰ ਮੁੰਗੇਰੀ ਲਾਲ ਦੇ ਸੁਪਨੇ ਦਿਖਾਉਂਦੇ ਹਨ ਪਰ ਅਸਲ ਦੇ ਵਿੱਚ ਵੀ ਇਹ ਸੁਪਨੇ ਸੁਪਨੇ ਹੀ ਹਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …