
ਜੰਡਿਆਲਾ ਗੁਰੂ, 21 ਨਵੰਬਰ (ਹਰਿੰਦਰਪਾਲ ਸਿੰਘ)- ਐਸ.ਏ ਜੈਨ ਸੀਨੀਅਰ ਸੈਕੰਡਰੀ ਸਕੂਲ ਵਿਚ ਬਾਲ ਦਿਵਸ ਦੇ ਸਬੰਧ ਵਿਚ ਵਾਰਸ਼ਿਕ ਖੇਡ ਦਿਵਸ ਕਰਵਾਇਆ ਗਿਆ ਅਤੇ ਸਾਇੰਸ ਨਾਲ ਸਬੰਧਤ ਪ੍ਰਦਰਸ਼ਨੀ ਵੀ ਲਗਾਈ ਗਈ।ਇਸ ਮੋਕੇ ਤੇ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ੍ਰੀ. ਗੁਲਸ਼ਨ ਜੈਨ (ਕਾਉ ਸ਼ਾਹ) ਅਤੇ ਮੈਨੇਜਿੰਗ ਕਮੇਟੀ ਦੇ ਸਾਰੇ ਮੈਂਬਰ ਹਾਜ਼ਿਰ ਸਨ। ਸਕੂਲ ਦੇ ਡਾਇਰੈਕਟਰ ਸ. ਜੋਗਿੰਦਰ ਸਿੰਘ, ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਉਪੱਲ ਨੇ ਸਮੂਹ ਮੈਂਬਰਾ ਦਾ ਸਵਾਗਤ ਕੀਤਾ।ਉਹਨਾਂ ਨੇ ਬੱਚਿਆਂ ਨੂੰ ਸੰਬੋਧਿਤ ਕਰਦਿਆਂ ਹੋਇਆਂ ਸਮੂਹ ਰੂਪ ਵਿਚ ਦੱਸਿਆ ਕਿ ਅੱਜ ਵੀ ਸਾਡੇ ਦੇਸ਼ ਵਿਚ ਬਾਲ ਮਜ਼ਦੂਰੀ ਕਰਵਾਈ ਜਾ ਰਹੀ ਹੈ ਜੋ ਕਿ ਬੱਚਿਆਂ ਦੇ ਮਾਨਸਿਕ ਵਿਕਾਸ ਵਿਚ ਸਭ ਤੋਂ ਵੱਡੀ ਰੁਕਾਵਟ ਹੈ। ਬੱਚਿਆਂ ਨੇ ਖੇਡਾਂ ਵਿਚ ਕੱਬਡੀ, ਖੋ-ਖੋ, ਕ੍ਰਿਕਟ ਅਤੇ ਹੋਰ ਅਲੱਗ-ਅਲੱਗ ਦੋੜਾ ਵਿਚ ਉਤਸ਼ਾਹਪੂਰਵਕ ਭਾਗ ਲਿਆ।
ਅੰਤ ਵਿਚ ਜੇਤੂ ਰਹੇ ਵਿਦਿਆਰਥੀਆ ਨੂੰ ਸਕੂਲ ਦੇ ਪ੍ਰਧਾਨ ਸ੍ਰੀ ਗੁਲਸ਼ਨ ਜੈਨ ਮੈਨੇਜਿੰਗ ਕਮੇਟੀ ਦੇ ਮੈਂਬਰ ਡਾਇਰੈਕਟਰ ਸ. ਜੋਗਿੰਦਰ ਸਿੰਘ ਅਤੇ ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਉਪੱਲ ਨੇ ਬੱਚਿਆ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media