ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ’ਚ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੂੰ ਉਸ ਵੇਲੇ
ਹੋਰ ਤਕੜਾ ਹੁੰਗਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਵਰਕਰ ਵੱਡੀ ਗਿਣਤੀ ‘ਚ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ।
ਚੌਂਕ ਮੋਨੀ ਵਿਖੇ ਕਰਵਾਈ ਮੀਟਿੰਗ ਦੌਰਾਨ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾਅਵੇ ਕਰ ਰਿਹਾ ਹੈ ਕਿ ਉਹ ਲੋਕਾਂ ਦੇ ਪਿਆਰ ਅਤੇ ਸਮਰਥਨ ਹਾਸਲ ਕਰਕੇ ਜਿੱਤ ਹਾਸਲ ਕਰਨਗੇ।ਪਰ ਉਨ੍ਹਾਂ ਦੇ ਇਹ ਸਭ ਭਰਮ ਭੁਲੇਖੇ 10 ਮਾਰਚ ਨੂੰ ਲੋਕ ਦੂਰ ਕਰ ਦੇਣਗੇ। ਤਲਬੀਰ ਗਿੱਲ ਨੇ ਸੁਖਵਿੰਦਰ ਪਾਲ ਸਿੰਘ ਸੋਨੂੰ, ਵਿਨਕਲ ਕਪੂਰ, ਗੁਰਪ੍ਰੀਤ ਸਿੰਘ, ਡਾਲਰ, ਸੁਰਿੰਦਰ ਕੁਮਾਰ ਕਾਕਾ, ਸੁਨੀਲ ਕਪੂਰ ਆਦਿ ਨੂੰ ਆਪਣੇ ਸਾਥੀਆਂ ਸਮੇਤ ਆਪ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ’ਤੇ ਸਨਮਾਨਿਤ ਕੀਤਾ।
ਇਸ ਮੌਕੇ ਕਿਸ਼ਨ ਕੁਮਾਰ ਚਾਚੂ, ਨਵਜੀਤ ਸਿੰਘ ਲੱਕੀ, ਬੀਬੀ ਜੋਗਿੰਦਰ ਕੌਰ, ਕਾਕਾ ਜੀ ਗੁਰੂ ਅਮਰਦਾਸ ਡੇਅਰੀ ਵਾਲੇ, ਗਗਨਦੀਪ ਸਿੰਘ, ਜਗਜੀਤ ਸਿੰਘ ਬੰਟੀ ਆਦਿ ਅਕਾਲੀ ਬਸਪਾ ਆਗੂ ਤੇ ਵਰਕਰ ਹਾਜ਼ਰ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media