ਮਜੀਠਾ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਸਰਦਾਰਨੀ ਗਨੀਵ ਕੌਰ
ਮਜੀਠੀਆ ਨੇ ਕਿਹਾ ਹੈ ਕਿ ਮਜੀਠਾ ਹਲਕੇ ਦੀਆਂ ਔਰਤਾਂ ਉਹਨਾਂ ਦੀਆਂ ਭੈਣਾਂ ਹਨ ਜਿਹਨਾਂ ਦੀ ਬੇਹਤਰੀ ਵਾਸਤੇ ਕੰਮ ਕਰਨਾ ਮੇਰੀ ਜ਼ਿੰਮੇਵਾਰੀ ਹੈ।
ਹਲਕੇ ਦੇ ਪਿੰਡ ਬੋੜੇਵਾਲ ਕੰਗ, ਕੋਟਲਾ ਮੱਝਾ ਸਿੰਘ, ਕੋਟਲਾ ਸੁਲਤਾਨ ਸਿੰਘ, ਅਠਵਾਲ, ਬੁਰਜ਼ ਨੌ ਅਬਾਦ, ਬੁੱਢਾ ਥੇਹ ਅਤੇ ਟਰਪਈ ਵਿਚ ਵੱਖ ਵੱਖ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਰਦਾਰਨੀ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਹਲਕਾ ਉਹਨਾਂ ਦਾ ਆਪਣਾ ਪਰਿਵਾਰ ਹੈ।ਉਹਨਾਂ ਕਿਹਾ ਕਿ ਅੱਜ ਤੋਂ ਪਹਿਲਾਂ ਉਹਨਾਂ ਦੀ ਕੋਈ ਭੈਣ ਨਹੀਂ ਸੀ ਤੇ ਹੁਣ ਹਲਕੇ ਦੀਆਂ ਔਰਤਾਂ ਉਹਨਾਂ ਨੁੰ ਭੈਣਾਂ ਦੇ ਰੂਪ ਵਿਚ ਮਿਲੀਆਂ ਹਨ।
ਸਰਦਾਰਨੀ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਨੇ ਮਹਿਲਾਵਾਂ ਦੀ ਮਦਦ ਵਾਸਤੇ ਬੀ.ਪੀ.ਐਲ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ।ਇਸ ਤੋਂ ਇਲਾਵਾ ਸ਼ਗਨ ਸਕੀਮ ਵੀ ਸਾਡੀਆਂ ਧੀਆਂ ਵਾਸਤੇ ਬਹੁਤ ਲਾਹੇਵੰਦ ਹੈ। ਉਹਨਾਂ ਕਿਹਾ ਕਿ ਹਰ ਘਰ ਵਿਚ 400 ਯੂਨਟ ਬਿਜਲੀ ਮੁਫਤ ਦੇਣ ਦੇ ਫੈਸਲੇ ਦੀ ਬਦੌਲਤ ਲੋਕਾਂ ਨੂੰ ਮਹਿੰਗਾਈ ਦੇ ਜ਼ਮਾਨੇ ਵਿਚ ਖਰਚ ਤੋਂ ਵੱਡੀ ਰਾਹਤ ਮਿਲੇਗੀ।ਉਹਨਾਂ ਕਿਹਾ ਕਿ ਇਸੇ ਤਰੀਕੇ ਹਰ ਵਿਅਕਤੀ ਦਾ 10 ਲੱਖ ਰੁਪਏ ਦਾ ਮੈਡੀਕਲ ਬੀਮਾ ਕੀਤਾ ਜਾਵੇਗਾ ਜੋ ਬਹੁਤ ਉਪਯੋਗੀ ਸਾਬਤ ਹੋਵੇਗਾ।
ਚੋਣ ਮੀਟਿੰਗਾਂ ਨੂੰ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਮੈਂਬਰ ਜੋਧ ਸਿੰਘ ਸਮਰਾ, ਚੇਅਰਮੈਨ ਸੁਖਵਿੰਦਰ ਸਿੰਘ ਗੋਲਡੀ, ਗਗਨਦੀਪ ਸਿੰਘ ਭਕਨਾ ਸਿਆਸੀ ਸਕੱਤਰ ਸਰਦਾਰ ਬਿਕਰਮ ਸਿੰਘ ਮਜੀਠੀਆ, ਬਲਜਿੰਦਰ ਸਿੰਘ, ਜਸਪਾਲ ਸਿੰਘ ਪੱਪਾ ਸਰਪੰਚ, ਸਰਬਜੀਤ ਸਿੰਘ ਸੁਪਾਰੀਵਿੰਡ, ਰਛਪਾਲ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਸਾਬਕਾ ਸਰਪੰਚ, ਅਮਨਦੀਪ ਸਿੰਘ, ਤਰਸੇਮ ਸਿੰਘ ਫੌਜੀ, ਡਾ. ਭੀਮ ਸਿੰਘ ਆਦਿ ਨੇ ਸੰਬੋਧਨ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media