Monday, September 14, 2026

ਬੇਰੁਜ਼ਗਾਰ ਅਧਿਆਪਕਾਂ ਨੇ ਬਲਦੇਵ ਸਿੰਘ ਮਾਨ ਨੂੰ ਦਿੱਤਾ ਮੰਗ ਪੱਤਰ

ਸੰਗਰੂਰ, 13 ਫਰਵਰੀ (ਜਗਸੀਰ ਲੌਂਗੋਵਾਲ)- ਬੇਰਜ਼ਗਾਰ ਬੀ.ਐਡ ਟੈਟ ਪਾਸ ਅਧਿਆਪਕ ਯੂਨੀਅਨ ਵਲੋਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਹਰੇਕ ਉਮੀਦਵਾਰ ਨੂੰ ਮੰਗ ਪੱਤਰ ਦੇਣ ‘ਤੇ ਸਵਾਲ ਕਰਨ ਦੀ ਵਿੱਢੀ ਮੁਹਿੰਮ ਤਹਿਤ ਅੱਜ ਨੇੜਲੇ ਪਿੰਡ ਝਾੜੋਂ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਨੂੰ ਮੰਗ ਪੱਤਰ ਦਿੱਤਾ ਗਿਆ।ਬੇਰੁਜ਼ਗਾਰ ਬੀ.ਐਡ ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਬੇਰੁਜ਼ਗਾਰ ਅਧਿਆਪਕਾ ਸੰਦੀਪ ਕੌਰ ਨੇ ਦੱਸਿਆ ਕਿ ਉਹਨਾਂ ਨੇ ਬਲਦੇਵ ਸਿੰਘ ਮਾਨ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ ਅਤੇ ਲਟਕ ਰਹੀਆਂ ਮਾਸਟਰ ਕੇਡਰ ਦੀਆਂ 4161 ਅਸਾਮੀਆਂ ਖਾਸ ਕਰਕੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਅਸਾਮੀਆਂ ਵਿੱਚ ਵਾਧਾ ਕਰਕੇ ਭਰਤੀ ਨੂੰ ਤੁਰੰਤ ਮੁਕੰਮਲ ਕਰਨ ਦੀ ਮੰਗ ਕੀਤੀ।ਮਾਨ ਨੇ ਗਠਜੋੜ ਦੀ ਸਰਕਾਰ ਬਣਨ ‘ਤੇ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤਾ।
                ਇਸ ਸਮੇਂ ਸੰਦੀਪ ਕੌਰ, ਭਿੰਦਰ ਸਿੰਘ ਆਦਿ ਬੇਰੁਜ਼ਗਾਰ ਅਧਿਆਪਕ ਵੀ ਹਾਜ਼ਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …