Monday, July 27, 2026

ਅਕਾਲੀ ਦਲ ਤੇ ਬਸਪਾ ਵਲੋਂ ਮਜੀਠੀਆ ਦੇ ਹੱਕ ‘ਚ ਵਿਸ਼ਾਲ ਰੈਲੀ

ਬਾਬਾ ਸਾਹਿਬ ਅੰਬੇਡਕਰ ਦੀ ਢੁੱਕਵੀਂ ਯਾਦਗਾਰ ਬਣਾਈ ਜਾਵੇਗੀ – ਮਜੀਠੀਆ

ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ) – ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦੇ ਹੱਕ ‘ਚ ਸਥਾਨਕ ਚਮਰੰਗ ਰੋਡ ਵਿਖੇ ਵਿਸ਼ਾਲ ਰੈਲੀ ਕੀਤੀ ਗਈ।ਜਿਸ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਰਾਜ ਵਿੱਚ ਅੰਮ੍ਰਿਤਸਰ ਪੂਰਬੀ ਦੇ ਲੋਕ ਮੁੱਢਲੀਆਂ ਸਹੂਲਤਾਂ ਲਈ ਤਰਸਦੇ ਰਹੇ ਹਨ।18 ਸਾਲਾਂ ਦੌਰਾਨ ਨਵਜੋਤ ਸਿੰਘ ਸਿੱਧੂਤੇ ਉਹਨਾਂ ਦੀ ਧਰਮ ਪਤਨੀ ਨਵਜੋਤ ਕੌਰ ਸਿੱਧੂ ਨੇ ਐਮ.ਪੀ, ਮੁੱਖ ਪਾਰਲੀਮਾਨੀ ਸਕੱਤਰ ਤੇ ਕੈਬਨਿਟ ਮੰਤਰੀ ਸਮੇਤ ਵੱਖ ਵੱਖ ਅਹੁੱਦਿਆਂ `ਤੇ ਬਿਰਾਜਮਾਨ ਰਹਿੰਦਿਆਂ ਸੱਤਾ ਦਾ ਸੁੱਖ ਭੋਗਿਆ।ਪਰ ਇਸ ਜੋੜੇ ਨੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵੱਲ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਕਿ ਲੋਕਾਂ ਨੁੰ ਨਾ ਸਹੀ ਤਰੀਕੇ ਬਿਜਲੀ ਸਪਲਾਈ ਮਿਲੀ, ਨਾ ਸੜਕਾਂ ਮਿਲੀਆਂ ਤੇ ਨਾ ਹੀ ਸੀਵਰਜ਼ ਦੀਆਂ ਸਹੂਲਤਾਂ ਮਿਲੀਆਂ।
            ਮਜੀਠੀਆ ਨੇ ਅਕਾਲੀ-ਬਸਪਾ ਸਰਕਾਰ ਬਣਨ ਮਗਰੋਂ ਹਲਕੇ ਵਿੱਚ ਮੁਢਲੀਆਂ ਸਹੂਲਤਾਂ ਤੋਂ ਇਲਾਵਾ ਬੁਢਾਪਾ ਪੈਨਸ਼ਨ, ਰਾਸ਼ਨ ਕਾਰਡ ਦੇ ਕੈਂਪ ਲਗਾ ਕੇ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ।ਏਕਤਾ ਨਗਰ ਦੀਆਂ ਘਰਾਂ ਦੀਆਂ ਰਜਿਸਟਰੀਆਂ ਬਾਰੇ ਦਰਪੇਸ਼ ਮੁਸ਼ਕਲਾਂ ਵੀ ਦੂਰ ਕੀਤੀਆਂ ਜਾਣਗੀਆਂ।
ਉਹਨਾਂ ਕਿਹਾ ਕਿ ਧਾਰਮਿਕ ਸਥਾਨਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ, ਚੰਗੇ ਸਕੂਲ ਦਾ ਪ੍ਰਬੰਧ ਕੀਤਾ ਜਾਵੇਗਾ।ਐਸ.ਸੀ ਭਾਈਚਾਰੇ, ਮਸੀਹ ਭਾਈਚਾਰੇ ਸਮੇਤ ਹਰ ਵਰਗ ਦੀਆਂ ਜ਼ਰੂਰਤਾਂ ਦਾ ਖਿਆਲ ਰੱਖਿਆ ਜਾਵੇਗਾ।     ਉਹਨਾਂ ਨੇ ਡਾ. ਅੰਬੇਡਕਰ ਦੀ ਢੁੱਕਵੀਂ ਯਾਦਗਾਰ ਬਣਾਉਣ ਦਾ ਵੀ ਐਲਾਨ ਕੀਤਾ । 
               ਇਸੇ ਦੌਰਾਨ ਆਲ ਇੰਡੀਆ ਐਸ.ਸੀ.ਬੀ.ਸੀ ਸੋਸ਼ਲ ਵੈਲਫੇਅਰ ਸੁਸਾਇਟੀ ਅਤੇ ਆਲ ਇੰਡੀਆ ਭਾਟੀਆ ਬਰਾਦਰੀ ਆਰਗੇਨਾਈਜੇਸ਼ਨ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ਹਮਾਇਤ ਦਾ ਭਰੋਸਾ ਦੁਆਇਆ।
                  ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਬੀਰ ਸਿੰਘ ਢੋਟ ਤੇ ਗੁਰਪ੍ਰਤਾਪ ਸਿੰਘ ਟਿੱਕਾ ਤੇ ਸਥਾਨਕ ਲੋਕ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …