Tuesday, March 3, 2026

ਆਪ ਨੂੰ ਹਰਾਉਣ ਲਈ ਇਕਜੁੱਟ ਹੋਈਆਂ ਸਾਰੀਆਂ ਪਾਰਟੀਆਂ – ਅਰਵਿੰਦ ਕੇਜਰੀਵਾਲ

ਕਿਹਾ, ਸਾਡਾ ਮਕਸਦ ਹੈ ਸਿੱਖਿਆ-ਇਲਾਜ਼, ਬਿਜਲੀ-ਪਾਣੀ, ਖੇਤੀ ਠੀਕ ਕਰਨਾ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਾਂਗਰਸ-ਅਕਾਲੀ ਦਲ ਅਤੇ ਭਾਜਪਾ ‘ਤੇ ਆਪਸ ਵਿੱਚ ਮਿਲੇ ਹੋਣ ਦੇ ਦੋਸ ਲਾਏ ਹਨ।ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਸਾਰੀਆਂ ਰਵਾਇਤੀ ਪਾਰਟੀਆਂ ਇਕੱਠੀਆਂ ਹੋ ਗਈਆਂ ਹਨ। ਸਭ ਮਿਲ ਕੇ ਮੈਨੂੰ ਅਤੇ ਸਾਡੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੂੰ ਗਾਲ੍ਹਾਂ ਕੱਢ ਰਹੇ ਹਨ ਅਤੇ ਸਾਡੇ ਵਿਰੁੱਧ ਸਾਜਿਸ਼ਾਂ ਰਚ ਰਹੇ ਹਨ।
ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀਆਂ ਸਾਰੀਆਂ ਮੀਟਿੰਗਾਂ ਵਿੱਚ ਸਿਰਫ ਮੈਨੂੰ ਅਤੇ ਭਗਵੰਤ ਮਾਨ ਨੂੰ ਹੀ ਗਾਲ੍ਹਾਂ ਕੱਢਦੇ ਹਨ, ਪਰ ਉਹ ਸੁਖਬੀਰ ਬਾਦਲ ਅਤੇ ਭਾਜਪਾ ਨੂੰ ਕੁੱਝ ਨਹੀਂ ਬੋਲਦੇ। ਸੁਖਬੀਰ ਬਾਦਲ ਵੀ ਮੈਨੂੰ ਅਤੇ ਮਾਨ ਨੂੰ ਗਾਲ੍ਹਾਂ ਕੱਢਦੇ ਹਨ, ਪਰ ਉਹ ਸੁਖਬੀਰ ਬਾਦਲ ਅਤੇ ਭਾਜਪਾ ਨੂੰ ਕੁੱਝ ਨਹੀਂ ਬੋਲਦੇ।ਸੁਖਬੀਰ ਬਾਦਲ ਵੀ ਮੈਨੂੰ ਅਤੇ ਮਨ ਨੂੰ ਗਾਲਾਂ ਕੱਢਦੇ ਹਨ ਲੇਕਿਨ ਆਪਣੀਆਂ ਪੁਰਾਣੀਆਂ ਸਹਿਯੋਗੀ ਭਾਜਪਾ ਅਤੇ ਕਾਂਗਰਸ ਨੂੰ ਗਾਲ੍ਹਾਂ ਨਹੀਂ ਕੱਢਦੇ।ਕੱਲ੍ਹ ਪ੍ਰਿਅੰਕਾ ਗਾਂਧੀ ਅਤੇ ਅਮਿਤ ਸਾਹ ਵੀ ਆਪਣੀਆਂ ਮੀਟਿੰਗਾਂ ‘ਚ ਸਾਨੂੰ ਗਾਲ੍ਹਾਂ ਕੱਢ ਰਹੇ ਸਨ।ਇਹ ਸਾਰੇ ਮਿਲ ਕੇ ਕਿਸੇ ਵੀ ਤਰ੍ਹਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣਾ ਚਾਹੁੰਦੇ ਹਨ।ਅਸਲ ਵਿੱਚ ਇਹ ਲੋਕ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਨਹੀਂ ਸਗੋਂ ਪੰਜਾਬ ਨੂੰ ਹਰਾਉਣ ਲਈ ਇਕੱਠੇ ਹੋਏ ਹਨ ਜਿਸ ਤਰ੍ਹਾਂ ਇਹ ਲੋਕ ਪਿਛਲੇ 70 ਸਾਲਾਂ ਤੋਂ ਪੰਜਾਬ ਨੂੰ ਲੁੱਟ ਰਹੇ ਹਨ, ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੁੱਟਣਾ ਚਾਹੁੰਦੇ ਹਨ।ਉਨ੍ਹਾਂ ਨੂੰ ਡਰ ਹੈ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਉਨ੍ਹਾਂ ਦਾ ਲੁੱਟ ਦਾ ਕਾਰੋਬਾਰ ਹਮੇਸ਼ਾਂ ਲਈ ਬੰਦ ਹੋ ਜਾਵੇਗਾ।
             ਕੇਜਰੀਵਾਲ ਨੇ ਕਿਹਾ ਕਿ ਸਾਡਾ ਮਕਸਦ ਪੰਜਾਬ ਦੇ ਸਿੱਖਿਆ ਅਤੇ ਮੈਡੀਕਲ ਸਿਸਟਮ ਨੂੰ ਠੀਕ ਕਰਨਾ ਹੈ। ਬਿਜਲੀ, ਪਾਣੀ ਅਤੇ ਖੇਤੀ ਦੀ ਹਾਲਤ ਵਿੱਚ ਸੁਧਾਰਨ ਕਰਨਾ ਹੈ।ਅਸੀਂ ਨੌਜਵਾਨਾਂ ਨੂੰ ਨਅਿਾਂ ਦੇ ਚੁੰਗਲ ਵਿੱਚੋਂ ਕੱਢ ਕੇ ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇਣਾ ਚਾਹੁੰਦੇ ਹਾਂ।ਅਸੀਂ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਉਚ ਪੱਧਰੀ ਜਾਂਚ ਕਰਵਾ ਕੇ ਸਾਰੇ ਦੋਸੀਆਂ ਅਤੇ ਮਾਸਟਰਮਾਈਂਡਾਂ ਨੂੰ ਸਖਤ ਤੋਂ ਸਖਤ ਸਜ਼ਾ ਦੇਣਾ ਚਾਹੁੰਦੇ ਹਾਂ, ਤਾਂ ਜੋ ਦੁਬਾਰਾ ਕੋਈ ਵੀ ਬੇਅਦਬੀ ਕਰਨ ਦੀ ਹਿੰਮਤ ਨਾ ਕਰੇ ਸਕੇ।ਉਥੇ ਦੂਜੇ ਪਾਸੇ ਕਾਂਗਰਸ-ਭਾਜਪਾ ਅਤੇ ਅਕਾਲੀ ਦਲ ਦਾ ਮਕਸਦ ਸਿਰਫ ਆਮ ਆਦਮੀ ਪਾਰਟੀ ਨੂੰ ਹਰਾਉਣਾ ਹੈ।
              ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਪ੍ਰਮਾਤਮਾ ਦੀ ਕਿਰਪਾ ਨਾਲ ਤੁਹਾਡੇ ਕੋਲ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਇੱਕ ਚੰਗੀ ਅਤੇ ਇਮਾਨਦਾਰ ਪਾਰਟੀ ਦਾ ਵਿਕਲਪ ਮੌਜ਼ੂਦ ਹੈ।ਇਸ ਵਾਰ ਸਾਨੂੰ ਇਕੱਠੇ ਹੋ ਕੇ ਪੰਜਾਬ ਨੂੰ ਬਚਾਉਣ ਲਈ ਵੋਟ ਪਾਉਣੀ ਹੈ।ਆਪਣੇ ਬੱਚਿਆਂ ਦਾ ਭਵਿੱਖ ਬਚਾਉਣ ਲਈ ਵੋਟ ਪਾਉਣੀ ਹੈ।ਇਸ ਵਾਰ ਅਸੀਂ ਮਿਲ ਕੇ ਇਨ੍ਹਾਂ ਭ੍ਰਿਸ਼ਟ ਰਵਾਇਤੀ ਪਾਰਟੀਆਂ ਨੂੰ ਹਰਾਉਣਾ ਹੈ ਅਤੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਬਣਾਉਣੀ ਹੈ।
                 ਕੇਜਰੀਵਾਲ ਨੇ ਲੋਕਾਂ ਕਿਹਾ ਕਿ 20 ਤਰੀਕ ਨੂੰ ਵੋਟ ਪਾਉਣ ਤੋਂ ਪਹਿਲਾਂ ਇੱਕ ਵਾਰ ਆਪਣੇ ਬੱਚਿਆਂ ਦਾ ਚਿਹਰਾ ਦੇਖੋ ਅਤੇ ਉਹਨਾਂ ਦੇ ਭਵਿੱਖ ਬਾਰੇ ਸੋਚੋ।
               ਕੇਜਰੀਵਾਲ ਨੇ ਅਪੀਲ ਕੀਤੀ ਕਿ ਲੋਕ ਆਪਣੀਆਂ ਰਵਾਇਤੀ ਪਾਰਟੀਆਂ ਅਕਾਲੀ-ਕਾਂਗਰਸ ਅਤੇ ਭਾਜਪਾ ਨੂੰ ਛੱਡ ਕੇ ਸਿਰਫ਼ ਇੱਕ ਵਾਰ ਆਮ ਆਦਮੀ ਪਾਰਟੀ ਨੂੰ ਵੋਟ ਦੇਣ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …